ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਨੂੰ ਵਿਰਾਸਤੀ ਦਿੱਖ ਦੇਣ ਲਈ ਕੀਤੇ ਜਾ ਰਹੇ ਕੰਮਾਂ
ਤਹਿਤ ਬਾਬਾ ਹੰਦਾਲ ਦੀ ਯਾਦ ਵਿੱਚ ਬਣਨ ਵਾਲੇ ਵੱਡੇ ਗੇਟ ਦਾ ਨੀਂਹ ਪੱਥਰ ਰੱਖਆ।ਮੰਤਰੀ ਈ.ਟੀ.ਓ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੁਸ਼ੀ ਹੈ ਕਿ ਉਨਾਂ ਨੂੰ ਉਸ ਹਸਤੀ ਦੀ ਯਾਦ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿੰਨਾ ਸਦਕਾ ਜੰਡਿਆਲਾ ਨੂੰ ਗੁਰੂ ਦਾ ਦਰਜਾ ਮਿਲਿਆ।ਉਨ੍ਹਾਂ ਦੱਸਿਆ ਕਿ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਗੇਟ 24 ਫੁੱਟ ਚੌੜਾ ਅਤੇ 33 ਫੁੱਟ ਉਚਾ ਹੋਵੇਗਾ।ਇਸ ਗੇਟ ਨੂੰ ਤਿੰਨ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇਗਾ।ਜੰਡਿਆਲਾ ਗੁਰੂ ਨੂੰ ਦਰਸ਼ਨੀ ਦਿੱਖ ਦਿੱਤੀ ਜਾਵੇਗੀ ਅਤੇ ਇਸ ਕੜੀ ਤਹਿਤ ਪਹਿਲਾਂ ਹੀ ਯੂਨੇਸਕੋ ਦੀ ਵਿਰਾਸਤੀ ਕੰਮਾਂ ਦੀ ਸੂਚੀ ਵਿੱਚ ਸ਼ਾਮਿਲ ਸਾਡੇ ਸ਼ਹਿਰ ਦੇ ਮਾਣ ਠਠਿਆਰਾਂ ਵਾਲੀ ਗਲੀ ਨੂੰ ਵਿਕਸਤ ਕੀਤਾ ਗਿਆ ਹੈ।ਬਾਬਾ ਪਰਮਾਨੰਦ ਜੀ ਅਤੇ ਹੋਰ ਪਤਵੰਤੇ ਵੀ ਇਸ ਸਮੇਂ ਹਾਜ਼ਰ ਸਨ।
ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ‘ਤੇ ਉਨਾਂ ਨੇ ਜਲੰਧਰ ਵਾਸੀਆਂ ਅਤੇ ਆਪ ਵਰਕਰਾਂ ਦਾ ਧੰਨਵਾਦ ਕਰਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਜਿੱਤ ਨੇ ਦੱਸ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਵਲੋਂ ਲਏ ਲੋਕ ਹਿੱਤੂ ਫੈਸਲਿਆਂ ਦੇ ਨਾਲ ਖੜੇ ਹਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media