Friday, July 10, 2026

ਕੈਬਨਿਟ ਵਜ਼ੀਰ ਜੋਸ਼ੀ ਨੇ ਕੀਤਾ ਪੁਲਿਸ ਲਾਈਨ ਦਾ ਦੌਰਾ

PPN1912201419

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਸ੍ਰੀ ਅਨਿਲ ਜੋਸ਼ੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਅੱਜ ਪੁਲਿਸ ਲਾਈਨ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਮੌਕੇ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸ੍ਰੀ ਜਤਿੰਦਰ ਸਿੰਘ ਔਲਖ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਕੈਬਨਿਟ ਵਜ਼ੀਰ ਸ੍ਰੀ ਅਨਿਲ ਜੋਸ਼ੀ ਨੇ ਪੁਲਿਸ ਲਾਈਨ ਅੰਦਰ ਸਾਫ-ਸਫਾਈ ‘ਤੇ ਵਿਸ਼ੇਸ ਜੋਰ ਦੇਂਦਿਆਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਥਾਵਾਂ ‘ਤੇ ਪਏ ਮਿੱਟੀ ਦੇ ਮਲਬੇ ਆਦਿ ਜਲਦ ਤੋਂ ਜਲਦ ਚੁਕਵਾਏ ਜਾਣ ਅਤੇ ਖਾਲੀ ਪਈਆਂ ਥਾਵਾਂ ‘ਤੇ ਪੌਦੇ ਲਗਾਏ ਜਾਣ। ਉਨ੍ਹਾਂ ਪੁਲਿਸ ਲਾਈਨ ਅੰਦਰ ਸੜਕਾਂ ਦੇ ਨਾਲ-ਨਾਲ ਟਾਇਲਾਂ ਲਗਾਉਣ ਅਤੇ ਸੜਕਾਂ ਦੀ ਮੁਰੰਮਤ ਆਦਿ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
%ਸ੍ਰੀ ਜੋਸ਼ੀ ਨੇ ਪੁਲਿਸ ਲਾਈਨ ਅੰਦਰ ਬਣੇ ਹਸਪਤਾਲ ਦੇ ਨਿਰੀਖਣ ਕੀਤਾ, ਉਨਾਂ ਭਰੋਸਾ ਦਿਵਾਇਆ ਕਿ ਮਰੀਜ਼ਾਂ ਦੀ ਸਹੂਲਤ ਲਈ ਇਥੇ ਹੋਰ ਲੋੜੀਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਪੁਲਿਸ ਕਰਮਚਾਰੀਆਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਰੋਜਾਨਾਂ ਦੀਆਂ ਲੋੜੀਦੀਆਂ ਵਸਤੂਆਂ ਖਰੀਦ ਕਰਨ ਦੇ ਮਨਰੋਥ ਨਾਲ ਉਸਾਰੀ ਗਈ ਕੰਟੀਨ ਦਾ ਨਿਰੀਖਣ ਕੀਤਾ ਜੋ ਜਲਦ ਹੀ ਖੋਲ੍ਹ ਦਿੱਤੀ ਜਾਵੇਗੀ। ਉਨ੍ਹਾਂ ਪੁਲਿਸ ਲਾਈਨ ਅੰਦਰ ਸਟਰੀਟ ਲਾਈਟਾਂ ਦੀ ਮੁਰੰਮਤ ਕਰਨ ਲਈ ਵੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਘੋੜਿਆਂ ਦੀ ਦੋੜ ਲਈ ਤਿਆਰ ਕੀਤੇ ਜਾ ਰਹੇ ਮੈਦਾਨ ਦਾ ਨਿਰੀਖਣ ਵੀ ਕੀਤਾ।
ਸ੍ਰੀ ਜੋਸ਼ੀ ਨੇ ਪੁਲਿਸ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਪੁਲਿਸ ਲਾਈਨ ਅੰਦਰ ਹਰ ਲੋੜੀਦੀ ਸਹੂਲਤ ਉਨਾਂ ਦੇ ਮੁਲਾਜ਼ਮਾਂ ਅਤੇ ਪਰਿਵਾਰ ਵਾਲਿਆਂ ਨੂੰ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਸਮੂਹ ਕਾਰਜਾਂ ਲਈ ਜਲਦ ਹੀ ਟੈਂਡਰ ਲਗਾ ਕੇ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।

Check Also

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …

Leave a Reply