Thursday, September 17, 2026

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ ਸ਼੍ਰੋਮਣੀ ਕਮੇਟੀ

25 ਲੱਖ ਤੋਂ ਵੱਧ ਲੋਕਾਂ ਨੇ ਭਰੇ ਹਨ ਇਹ ਪ੍ਰੋਫਾਰਮੇ

ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜ਼ੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ।ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸਕੱਤਰ ਪ੍ਰਤਾਪ ਸਿੰਘ ਜਾਣਗੇ।ਇਸ ਤੋਂ ਪਹਿਲਾਂ ਇਹ ਪ੍ਰੋਗਰਾਮ 27 ਅਪ੍ਰੈਲ ਦਾ ਰੱਖਿਆ ਗਿਆ ਸੀ, ਪਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਸੀ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਦੱਸਿਆ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ 14 ਅਪ੍ਰੈਲ 2023 ਤੱਕ ਜਾਰੀ ਰਹੀ। ਇਸ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …