20 ਲੱਖ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਜਲੰਧਰ ਵਿਖੇ ਹੋਈ ਜ਼ਿਮਨੀ ਚੋਣ ਦੌਰਾਨ ਲੋਕਾਂ ਨੇ ਆਪ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਹੈ ਅਤੇ ਮੁੱਖ ਮੰਤਰੀ ਪੰਜਾਬ
ਭਗਵੰਤ ਮਾਨ ਦੇ 14 ਮਹੀਨਿਆਂ ਦੇ ਕਾਰਜ਼ਕਾਲ ਨੂੰ ਸਰਾਹਿਆ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜ਼ਰ ਕੈਬਨਿਟ ਮੰਤਰੀ ਪੰਜਾਬ ਨੇ ਹਲਕਾ ਦੱਖਣੀ ਦੇ ਇਲਾਕੇ ਸੰਤ ਨਗਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਉਦਘਾਟਨ ਕਰਦਿਆਂ ਕੀਤਾ।
ਮੰਤਰੀ ਨਿੱਜ਼ਰ ਨੇ ਕਿਹਾ ਕਿ ਵਿਕਾਸ ਵਜੋਂ ਸੂਬੇ ਨੂੰ ਮੋਹਰੀ ਸੂਬਾ ਬਣਾਵਾਂਗੇ ਅਤੇ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ ਸਿੱਖਿਆ ਦੇ ਨਾਲ ਨਾਲ ਸੂਬੇ ਦਾ ਵਿਕਾਸ ਕਰਨਾ ਹੈ।ਉਨਾਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਸੰਤ ਨਗਰ ਇਲਾਕੇ ਦੇ ਨਿਵਾਸੀਆਂ ਨੂੰ ਪਾਣੀ ਦੀ ਸਮੱਸਿਆ ਹੋ ਰਹੀ ਸੀ।ਜਿਸ ਨੂੰ ਦੂਰ ਕਰਦਿਆਂ ਹੋਇਆਂ ਨਵਾਂ ਟਿਊਬਵੈਲ ਲਗਾ ਦਿੱਤਾ ਗਿਆ ਹੈ।ਡਾ. ਨਿੱਜਰ ਨੇ ਇਲਾਕੇ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਮਿੱਥੇ ਸਮੇਂ ਦੇ ਅੰਦਰ ਉਨਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਬਲਵਿੰਦਰ ਸਿੰਘ, ਅਸੀਸ ਕੁਮਾਰ, ਸਮੀਰ ਕੁਮਾਰ, ਨਰਿੰਦਰ ਸਿੰਘ, ਸ਼ਿਵ ਕੁਮਾਰ, ਪ੍ਰੇਮ ਕੁਮਾਰ ਅਤੇ ਗਗਨ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
Punjab Post Daily Online Newspaper & Print Media