Tuesday, July 29, 2025
Breaking News

ਪੁਲਿਸ ਡੀ.ਏ.ਵੀ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ

ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਆਰੀਆ ਰਤਨ ਪਦਮਸ੍ਰੀ ਪੂਨਮ ਸੂਰੀ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਅਤੇ ਏਡਿਡ ਸਕੂਲ, ਡਾ. ਸ਼੍ਰੀਮਤੀ ਨੀਲਮ ਕਾਮਰਾ ਖੇਤਰੀ ਅਫਸਰ, ਚੇਅਰਮੈਨ ਅਰਪਿਤ ਸ਼ੁਕਲਾ (ਪੀ.ਐਸ.ਏ.ਡੀ.ਜੀ.ਪੀ.ਲਾਅ ਐਂਡ ਆਰਡਰ) , ਸਕੂਲ ਦੀ ਪ੍ਰਬੰਧਕ ਡਾ. ਰਸ਼ਮੀ ਵਿਜ ਦੀ ਅਗਵਾਈ ਅਤੇ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਪ੍ਰਿੰਸੀਪਲ ਵਿਪਨ ਜਿਸ਼ਟੂ ਦੀ ਪ੍ਰਧਾਨਗੀ ਹੇਠ ਮਾਂ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਸਾਹਿਬ ਨੇ ਆਪਣੇ ਭਾਸ਼ਣ ਰਾਹੀਂ ਆਈਆਂ ਸਾਰੀਆਂ ਮਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਸ਼ਮ੍ਹਾਂ ਰੌਸ਼ਨ ਅਤੇ ਸਵਾਗਤੀ ਗੀਤ ਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਵਿਦਿਆਰਥੀਆਂ ਦੀਆਂ ਮਾਤਾਵਾਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲੈ ਕੇ ਸਮਾਗਮ ਨੂੰ ਚਾਰ ਚੰਨ ਲਗਾਏ।ਬੱਚਿਆਂ ਨੇ ਆਪਣੀਆਂ ਵਿਸ਼ੇਸ਼ਤਾਵਾਂ ਦੱਸ ਕੇ ਇੱਕ ਦੂਜੇ ਦੀਆਂ ਮਾਤਾਵਾਂ ਦਾ ਸਤਿਕਾਰ ਵਧਾਇਆ।ਮੁਕਾਬਲਿਆਂ ਦੀਆਂ ਜੇਤੂ ਮਾਤਾਵਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …