ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੀ ਦੇਖ-ਰੇਖ ਹੇਠ ਭਵਾਨੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਅੱਜ ਨੂੰ ਡੇਂਗੂ ਦਿਵਸ ਮੌਕੇ ਸੈਮੀਨਾਰ ਆਯੋਜਿਤ ਕੀਤਾ ਗਿਆ।ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਫੀਲਡ ਸਟਾਫ ਵਲੋਂ ਸਕੂਲੀ ਵਿਦਿਆਰਥੀਆਂ ਡੇਂਗੂ ਦੀ ਬਿਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ।
ਸਿਹਤ ਸੁਪਰਵਾਇਜ਼ਰ ਕਾਕਾ ਰਾਮ ਅਤੇ ਬੀ.ਈ.ਈ ਗੁਰਵਿੰਦਰ ਸਿੰਘ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਣ ਲਈ ਜਾਣਕਾਰੀ ਦਿੱਤੀ।ਉਹਨਾਂ ਦੱਸਿਆ ਕਿ ਡੇਂਗੂ ਬੁਖਾਰ ਨਾਲ ਵਿਅਕਤੀ ਦਾ ਸ਼ਰੀਰ ਦੁੱਖਦਾ ਹੈ, ਤੇਜ਼ ਬੁਖਾਰ ਹੁੰਦਾ ਹੈ, ਅੱਖਾਂ ਦੇ ਪਿੱਛਲੇ ਪਾਸੇ ਦਰਦਾਂ ਹੁੰਦੀਆਂ ਹਨ, ਕਿਸੇ-ਕਿਸੇ ਦੇ ਸਰੀਰ ‘ਤੇ ਲਾਲ ਨਿਸ਼ਾਨ ਪੈ ਜਾਂਦੇ ਹਨ ਅਤੇ ਖੂਨ ਵਹਿੰਦਾ ਹੈ, ਪਲੇਟਲੈਟ ਘਟ ਹੋ ਸਕਦੇ ਹਨ।ਡੇਂਗੂ ਪੀੜ੍ਹਤ ਮਰੀਜ਼ ਨੂੰ ਦਵਾਈਆਂ ਦੀ ਬਹੁਤੀ ਲੋੜ ਨਹੀਂ ਹੁੰਦੀ।
ਬਲਦੇਵ ਸਿੰਘ ਨੇ ਦੱਸਿਆ ਕਿ ਡੇਂਗੂ ਦੀ ਬਿਮਾਰੀ ਡੇਂਗੂ ਦੇ ਮੱਛਰ ਤੋਂ ਕੱਟਣ ਨਾਲ ਹੁੰਦਾ ਹੈ।ਉਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ।ਇਸ ਲਈ ਸਾਰਿਆਂ ਨੂੰ ਹਫਤੇ ਦੇ ਹਰੇਕ ਸ਼ੁਕਰਵਾਰ ਨੂੰ ਡੇਂਗੂ ਦੇ ਲਾਰਵੇ ਨੂੰ ਪੈਦਾ ਕਰਨ ਵਾਲੀ ਜਗਾ (ਜਿਵੇਂ ਕਿ ਕੂਲਰਾਂ, ਗਮਲਿਆਂ, ਫਰਿੱਜ਼ਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਭਾਂਡੇ ਆਦਿ) ਨੂੰ ਸਾਫ ਕਰਨਾ ਚਾਹੀਦਾ ਹੈ।ਆਉਣ ਵਾਲੇ ਮਹੀਨਿਆਂ ਵਿੱਚ ਡੇਂਗੂ ਦੀ ਬਿਮਾਰੀ ਫੈਲ ਸਕਦੀ ਹੈ।ਇਸ ਲਈ ਸਾਰਿਆਂ ਨੂੰ ਇਸ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ।
ਇਸ ਮੌਕੇ ਗੁਰਵਿੰਦਰ ਸਿੰਘ (ਮ.ਪ.ਹ.ਵ) ਸਕੂਲ ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਅਤੇ ਅਧਿਆਪਕ ਮੌਜ਼ੂਦ ਸਨ।
Check Also
ਤਿੰਨ ਰੋਜ਼ਾ ਬਾਲ ਮੇਲੇ ਦੇ ਪਹਿਲੇ ਦਿਨ 700 ਬੱਚਿਆਂ ਨੇ ਲਿਆ ਭਾਗ
ਸੰਗਰੂਰ, 24 ਨਵੰਬਰ (ਜਗਸੀਰ ਲੌਂਗੋਵਾਲ) – ਕਲਾ ਕੇਂਦਰ ਸੰਗਰੂਰ ਅਤੇ ਰੰਗਸ਼ਾਲਾ ਵਲੋਂ 30ਵਾਂ ਰਜਿੰਦਰ ਸਿੰਘ …