Friday, May 23, 2025
Breaking News

ਸਰਕਾਰੀ ਸਕੂਲ (ਲੜਕੇ) ਸਮਰਾਲਾ ਵਿਖੇ ਮਨਾਇਆ 7ਵਾਂ ਸੰਯੁਕਤ ਰਾਸ਼ਟਰ ਗਲੋਬਲ ਟਰੈਫਿਕ ਹਫਤਾ

ਸਮਰਾਲਾ, 16 ਮਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਕੂਲ ਪ੍ਰਿੰਸੀਪਲ ਮੈਡਮ ਸੁਮਨ ਲਤਾ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਸਮਰਾਲਾ ਦੇ ਇੰਚਾਰਜ਼ ਤੇਜਿੰਦਰ ਸਿੰਘ ਦੇ ਸਹਿਯੋਗ ਨਾਲ 7ਵਾਂ ਸੰਯੁਕਤ ਰਾਸ਼ਟਰ ਗਲੋਬਲ ਟਰੈਫਿਕ ਹਫਤੇ ਦੌਰਾਨ ਸਕੂਲ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ (ਏਅਰ ਅਤੇ ਆਰਮੀ) ਵਿੰਗ ਵਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।ਟਰੈਫਿਕ ਇੰਚਾਰਜ਼ ਨੇ ਬੱਚਿਆਂ ਨੂੰ ਟਰੈਫਿਕ ਲਾਈਟਾਂ, ਆਵਾਜਾਈ ਨਿਯਮਾਂ ਦੀ ਪਾਲਣਾ ਸਬੰਧੀ ਜਾਣਕਾਰੀ ਸਾਂਝੀ ਕੀਤੀ।18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦਾ ਵਾਹਨ ਪ੍ਰਯੋਗ ਨਾ ਕਰਨ ਦੀ ਸਲਾਹ ਦਿੱਤੀ ਗਈ।ਪ੍ਰਿੰਸੀਪਲ ਮੈਡਮ ਸੁਮਨ ਲਤਾ ਨੇ ਸਮਰਾਲਾ ਟਰੈਫਿਕ ਪੁਲਿਸ ਦਾ ਧੰਨਵਾਦ ਕੀਤਾ।
ਇਸ ਮੌਕੇ ਪੁਲਿਸ ਵਿਭਾਗ ਤੋਂ ਬਲਦੇਵ ਸਿੰਘ ਵੀ ਹਾਜ਼ਰ ਸਨ ਅਤੇ ਸਕੂਲ ਵਲੋਂ ਰਾਜੀਵ ਰਤਨ ਐਨ.ਐਸ.ਐਸ ਪ੍ਰੋਗਰਾਮ ਅਫਸਰ, ਵਿਨੋਦ ਕੁਮਾਰ ਐਨ.ਸੀ.ਸੀ ਏਅਰ ਵਿੰਗ, ਜਤਿੰਦਰ ਕੁਮਾਰ ਐਨ.ਸੀ.ਸੀ ਆਰਮੀ ਵਿੰਗ, ਬਲਰਾਜ ਸਿੰਘ, ਇਕਬਾਲ ਸਿੰਘ, ਪਵਨਪ੍ਰੀਤ ਸਿੰਘ, ਤਰਵਿੰਦਰ ਕੁਮਾਰ, ਬੀ.ਪੀ.ਐਸ ਢਿੱਲੋਂ ਤੇ ਰਘਵੀਰ ਸਿੰਘ ਆਦਿ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ

ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …