ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਵਿਸ਼ਵ ਹਾਈਪਰਟੈਂਸ਼ਨ ਡੇਅ ‘ਤੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਵਧਦੇ ਬਲੱਡ ਪ੍ਰੈਸ਼ਰ ਪ੍ਰਤੀ ਆਮ ਲੋਕਾਂ ਨੂੰ ਸੁਚੇਤ ਕਰਨ ਹਿੱਤ ਇਕ ਜਾਗਰੂਕਤਾ ਪੋਸਟਰ ਰਲੀਜ਼ ਕੀਤਾ ਗਿਆ।ਇਸ ਪੋਸਟਰ ਰਾਹੀਂ ਵੱਧ ਬੱਡਲ ਪ੍ਰੈਸ਼ਰ ਦੇ ਕਾਰਣ, ਨੁਕਸਾਨ, ਦਿਲ ਦੀਆਂ ਬੀਮਾਰੀਆਂ, ਕਸਰਤ ਦਾ ਮਹੱਤਵ ਅਤੇ ਰੋਕਥਾਮ ਤੇ ਸਾਵਧਾਨੀਆਂ ਬਾਰੇ ਬੜੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ।ਇਹ ਪੋਸਟਰ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਲਗਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਹਾਈਪਰਟੈਂਸ਼ਨ ਪ੍ਰਤੀ ਸੁਚੇਤ ਕੀਤਾ ਜਾ ਸਕੇ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਸਪ੍ਰੀਤ ਸ਼ਰਮਾ ਨੇ ਕਿਹਾ ਕਿ ਵੱਧਦਾ ਬੱਲਡ ਪ੍ਰੈਸ਼ਰ ਇੱਕ ਬਹੁਤ ਹੀ ਖਤਰਨਾਕ ਬੀਮਾਰੀ ਹੈ।ਜੇਕਰ ਇਸ ਦਾ ਸਹੀ ਸਮਂੇ ‘ਤੇ ਇਲਾਜ਼ ਨਾ ਕਰਵਾਇਆ ਜਾਵੇ ਤਾਂ ਇਹ ਮਰੀਜ਼ ਨੂੰ ਮੋਤ ਦੇ ਮੂੰਹ ਵਿੱਚ ਧਕੇਲ ਸਕਦਾ ਹੈ।ਉਨਾਂ ਨੇ ਕਿਹਾ ਕਿ ਇਹ ਬਿਮਾਰੀ ਇੱਕ ਖਾਮੋਸ਼ ਕਿੱਲਰ ਬੀਮਾਰੀ ਹੈ।ਜਿਸ ਬਾਰੇ ਬਹੁਤ ਸਾਰੇ ਲੋਕ ਅਨਜਾਣ ਹਨ ਅਤੇ ਮੋਤ ਦੇ ਮੂੰਹ ਵਿੱਚ ਚਲੇ ਜਾਦੇ ਹਨ।ਜੇਕਰ ਅਸੀ ਆਪਣੀਆਂ ਖਾਣ-ਪੀਣ ਤੇ ਰਹਿਣ ਸਹਿਣ ਦੀਆ ਆਦਤਾਂ ਤੇ ਕੰਟਰੋਲ ਨਹੀ ਕਰਦੇ ਤਾਂ ਕਿਸੇ ਵੀ ਵਰਗ ਦਾ ਇਨਸਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਸਕਦਾ ਹੈ।ਇਸ ਤੋਂ ਇਲਾਵਾ ਸ਼ਰੀਰਕ ਮਿਹਨਤ ਘੱਟ ਕਰਨ ਦੇ ਬਦਲੇ ਜਿਆਦਾ ਖੁਰਾਕ ਲੈਣੀ, ਅਸੀਂ ਵਧਦੇ ਬਲੱਡ ਪੈ੍ਰਸਰ ਦਾ ਸ਼ਿਕਾਰ ਹੋ ਸਕਦੇ ਹਾਂ।ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ ਨੇ ਇਸ ਅਵਸਰ ‘ਤੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਬਿਮਾਰੀ ਦਾ ਮੁੱਖ ਕਾਰਨ ਗਲਤ ਲਾਈਫ ਸਟਾਇਲ ਹੈ।ਰੋਜ਼ਾਨਾ ਜੀਵਨ ਸ਼ੈਲੀ ਵਿੱਚ ਬਦਲਾਅ ਲਿਆ ਕੇ ਅਸੀਂ ਨਾਨ-ਕਮਿਊਨੀਕੇਬਲ ਡਿਸੀਸਿਜ/ਗੈਰ ਸੰਚਾਰਨ ਰੋਗਾਂ ਤੋਂ ਬਚ ਸਕਦੇ ਹਾਂ।
ਜਿਲ੍ਹਾ ਟੀਕਾਕਰਨ ਅਫਸਰ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਸਾਨੂੰ ਹਾਈ ਬਲੱਡ-ਪ੍ਰੈਸ਼ਰ ਹੋਣ ਦੀ ਸੂਰਤ ਵਿੱਚ ਆਪਣੇ ਸਰੀਰ ਦੇ ਭਾਰ ਨੂੰ ਸਹੀ ਰੱਖਣਾ ਚਾਹਿਦਾ ਹੈ, ਰੌਜ਼ਾਨਾ ਕਸਰਤ ਕਰਨੀ ਚਾਹਿਦੀ ਹੈ, ਘੱਟ ਨਮਕ ਅਤੇ ਘੱਟ ਫੈਟ ਵਾਲਾ ਪੋਸ਼ਟਿਕ ਭੋਜਨ ਖਾਣਾ ਚਾਹੀਦਾ ਹੈ, ਸ਼ਰਾਬ ਅਤੇ ਤੰਬਾਕੂ ਦਾ ਸੇਵਨ ਨਹੀ ਕਰਨਾ ਚਾਹਿਦਾ ਅਤੇ ਸਮੇਂ ਸਮੇਂ ‘ਤੇ ਆਪਣਾ ਬਲੱਡ-ਪ੍ਰੈਸ਼ਰ ਚੈਕ ਕਰਵਾਉਦੇ ਰਹਿਣਾ ਚਾਹੀਦਾ ਹੈ।
ਇਸ ਮੌਕੇ ਜਿਲ੍ਹਾ ਬੀ.ਸੀ.ਜੀ ਅਫਸਰ ਡਾ. ਰਾਘਵ ਗੁਪਤਾ, ਜਿਲ੍ਹਾ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਗੌਰਵ ਕੁਮਾਰ, ਹਰਭਾਗ ਸਿੰਘ, ਮਨਦੀਪ ਕੌਰ, ਰਾਜਬੀਰ ਕੌਰ, ਸੰਦੀਪ ਜਿਆਣੀ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਰਹੇ।