ਸੰਗਰੂਰ, 17 ਮਈ (ਜਗਸੀਰ ਲੌਂਗੋਵਾਲ) – ਵਿਸ਼ਵ ਪੰਜਾਬੀ ਸਭਾ ਕਨੇਡਾ ਵਲੋਂ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਧਾਨ
ਲੈਕਚਰਾਰ ਬਲਬੀਰ ਕੌਰ ਰਾਏਕੋਟੀ ਦੀ ਪ੍ਰਧਾਨਗੀ ਹੇਠ ਮੈਡਮ ਪਰਮਜੀਤ ਕੌਰ ਲੌਗੋਂਵਾਲ ਦੀ ਹਾਜ਼ਰੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਲੌਗੋਂਵਾਲ (ਲੜਕੀਆਂ) ਵਿਖੇ ਵਾਟਰ ਕੂਲਰ ਭੇਂਟ ਕੀਤਾ ਗਿਆ।ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਮੀਡੀਆ ਇੰਚਾਰਜ਼ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਵਿਸ਼ਵ ਪੰਜਾਬੀ ਸਭਾ ਕਨੇਡਾ ਵਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪਸਾਰ ਲਈ ਹਮੇਸ਼ਾਂ ਕਾਰਜ਼ ਕੀਤੇ ਜਾਂਦੇ ਹਨ।
ਉਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਲੌਗੋਂਵਾਲ ਲੜਕੀਆਂ ਵਿਖੇ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲੀ ਬੱਚਿਆਂ ਵਲੋਂ ਗੀਤ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਵਿਸ਼ਵ ਪੰਜਾਬੀ ਸਭਾ ਕਨੇਡਾ ਦੇ ਪ੍ਰਧਾਨ ਲੈਕਚਰਾਰ ਬਲਬੀਰ ਕੌਰ ਰਾਏਕੋਟੀ ਵਲੋਂ ਬੱਚਿਆਂ ਨੂੰ ਪ੍ਰਸ਼ੰਸ਼ਾ ਪੱਤਰ ਤੇ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ ਅਤੇ ਜੂਸ ਤੇ ਬਿਸਕੁਟਾਂ ਦਾ ਵੀ ਪ੍ਰਬੰਧ ਕੀਤਾ।ਬੀ.ਪੀ.ਈ.ਓ ਸਤਪਾਲ ਸਿੰਘ ਤੇ ਮੁੱਖ ਅਧਿਆਪਕ ਅਰਵਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਇਸ ਮੌਕੇ ਮੈਡਮ ਬਲਜੀਤ ਕੌਰ, ਰਾਖੀ ਸ਼ਰਮਾ, ਮਾਸਟਰ ਹਰੀ ਦਾਸ, ਬੀਰਬਲ ਸਿੰਘ, ਪੀ.ਟੀ.ਏ ਚੇਅਰਮੈਨ ਜਗਤਾਰ ਸਿੰਘ, ਭੁਪਿੰਦਰ ਸਿੰਘ ਲੌਗੋਂਵਾਲ, ਕੁਲਦੀਪ ਸਿੰਘ, ਤੋਂ ਇਲਾਵਾ ਸਮੂਹ ਸਕੂਲ ਸਟਾਫ ਤੇ ਬੱਚੇ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media