ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਵਲੋਂ ਗੁਜਰਾਤ ਵਿਖੇ ਕਰਵਾਈਆਂ ਗਈਆਂ ਰਾਸ਼ਟਰੀ ਖੇਡਾਂ ਦੌਰਾਨ ਸਾਫਟਬਾਲ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਕਰਨ ‘ਤੇ ਪੰਜਾਬ ਸਰਕਾਰ ਵਲੋਂ 5-5 ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ ਅਤੇ ਮਨਵੀਰ ਕੌਰ ਨੇ ਨੈਸ਼ਨਲ ਗੇਮ ਸਾਫ਼ਟਬਾਲ ਪ੍ਰਤੀਯੋਗਤਾ ’ਚ ਪਹਿਲਾ ਸਥਾਨ, ਕੇਰਲਾ ਨੇ ਦੂਜਾ ਅਤੇ ਛੱਤੀਸਗੜ੍ਹ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੌਰਾਨ ਚੋਟੀ ਦੀਆਂ 8 ਟੀਮਾਂ ਨੇ ਭਾਗ ਲਿਆ।
ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਦੋਹਾਂ ਵਿਦਿਆਰਥਣਾਂ ਵਲੋਂ ਸਾਫ਼ਟਬਾਲ ਗੇਮ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਪੰਜਾਬ ਸਰਕਾਰ ਵਲੋਂ ਉਨਾਂ ਨੂੰ 5-5 ਲੱਖ ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਹੈ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …