Saturday, October 3, 2026

ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਦਾ ਕੀਤਾ ਹੋਰ ਵਿਸਥਾਰ

ਸਮਰਾਲਾ, 17 ਮਈ (ਇੰਦਰਜੀਤ ਸਿੰਘ ਕੰਗ) – ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਵੱਲ ਆਮ ਲੋਕਾਂ ਦਾ ਰੁਝਾਨ ਕਾਫੀ ਵੱਧ ਰਿਹਾ ਹੈ।ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਦੇ ਪ੍ਰਧਾਨ ਧਰਮਜੀਤ ਸਿੰਘ ਨੇ ਦੱਸਿਆ ਕਿ ਮਿਸ਼ਨ ਵਿੱਚ ਸਮਰਾਲਾ ਦੇ ਆਲੇ ਦੁਆਲੇ ਪਿੰਡਾਂ ਦੇ ਨੌਜਵਾਨ ਕਾਫੀ ਗਿਣਤੀ ਵਿੱਚ ਜੁੜਨਾ ਸ਼ੁਰੂ ਹੋ ਗਏ ਹਨ।ਇਸੇ ਤਹਿਤ ਡਾ. ਭੀਮ ਰਾਓ ਅੰਬੇਦਕਰ ਮਿਸ਼ਨ ਸਮਰਾਲਾ ਨਾਲ ਜੁੜੇ ਹਰਜੋਤ ਸਿੰਘ ਤੇ ਰਾਮ ਸਿੰਘ ਪਿੰਡ ਰਾਜੇਵਾਲ, ਕਰਮ ਸਿੰਘ ਪਿੰਡ ਉਟਾਲਾਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੂੰ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ‘ਚ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੀਤ ਪ੍ਰਧਾਨ ਰਘਵੀਰ ਸਿੰਘ, ਕੈਸ਼ੀਅਰ ਸਤਵਿੰਦਰ ਸਿੰਘ ਸਲਾਹਕਾਰ ਕਰਮ ਸਿੰਘ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …