ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕੈਡਮੀਆਂ ਵਿਚੋਂ ਅਕਾਲ ਅਕੈਡਮੀ ਉਡਤ ਸੈਦੇਵਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਵਿੱਚ ਮੱਲਾਂ ਮਾਰੀਆਂ ਹਨ।ਪ੍ਰਭਜੋਤ ਕੌਰ ਨੇ 97.2% ਅੰਕਾਂ ਨਾਲ ਪਹਿਲਾ, ਨਵਜੋਤ ਕੌਰ ਨੇ 93.4% ਅੰਕਾਂ ਨਾਲ ਦੂਸਰਾ ਅਤੇ ਰਵਨੀਤ ਕੌਰ ਨੇ 93% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਅਸ਼ਮੀਤ ਕੌਰ, ਮਨਪ੍ਰੀਤ ਕੌਰ, ਅਨਮੋਲਦੀਪ ਕੌਰ, ਨਵਨੀਤ ਕੌਰ, ਕੋਮਲਦੀਪ ਕੌਰ ਅਤੇ ਸਿਮਰਨ ਕੌਰ ਨੇ 90 ਫੀਸਦੀ ਤੋਂ ਜ਼ਿਆਦਾ ਅੰਕ ਪ੍ਰਾਪਤ ਕਰਕੇ ਸਕੂਲ ਦਾ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ।ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਦਿੱਤਾ।ਇਥੇ ਜ਼ਿਕਰਯੋਗ ਹੈ ਕਿ ਪਦਮ ਸ਼੍ਰੀ ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਵਲੋਂ ਪਿੰਡਾਂ ਨੂੰ ਵਿੱਦਿਆ ਦੇ ਖੇਤਰ ਵਿੱਚ ਉਚਾ ਕਰਨ ਦਾ ਟੀਚਾ ਅੱਜ ਪ੍ਰਫੁਲਿਤ ਹੋ ਰਿਹਾ ਹੈ।ਇਨ੍ਹਾਂ ਅਕੈਡਮੀਆਂ ਵਿੱਚ ਜਿਥੇ ਬੱਚਿਆਂ ਨੂੰ ਸੰਸਾਰਿਕ ਵਿੱਦਿਆ ਦਿੱਤੀ ਜਾਂਦੀ ਹੈ, ਓਥੇ ਹੀ ਉਨ੍ਹਾਂ ਦੀ ਧਾਰਮਿਕ ਅਤੇ ਨੈਤਿਕ ਵਿੱਦਿਆ ਉਪਰ ਵੀ ਜ਼ੋਰ ਦਿੱਤਾ ਜਾਂਦਾ ਹੈ।
Check Also
ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ
ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …