ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਸ਼ਹਿਰ ਵਲੋਂ 7ਵੇਂ ਯੂ.ਐਨ ਗਲੋਬਲ ਰੋਡ ਸੇਫਟੀ ਵੀਕ (15 ਤੋਂ 21 ਮਈ 2023) ਦੇ ਚੌਥੇ ਦਿਨ ਅੱਜ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਸਬੰਧੀ ਰਿਆਨ ਇੰਟਰਨੈਸ਼ਨਲ ਸਕੂਲ ਨਜ਼ਦੀਕ ਗੋਲਡਨ ਗੇਟ ਵਿਖੇ ਪੋਸਟਰ ਮੇਕਿੰਗ ਅਤੇ ਨਿਬੰਧ ਲੇਖਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿੱਦਿਆਰਥੀਆਂ ਨੇ ਟਰੈਫਿਕ ਨਿਯਮਾਂ ਨੂੰ ਦਰਸਾਉਂਦੇ ਬਹੁਤ ਹੀ ਮਨਮੋਹਕ ਅਤੇ ਸੁੰਦਰ ਪੋਸਟਰ ਬਣਾਏ।
ਟਰੈਫਿਕ ਐਜੂਕੇਸ਼ਨ ਸੈਲ ਇੰਚਾਰਜ਼ ਐਸ.ਆਈ ਦਲਜੀਤ ਸਿੰਘ ਤੇ ਉਹਨਾਂ ਦੀ ਟੀਮ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ।ਇਸ ਈਵੈਂਟ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸ਼੍ਰੀਮਤੀ ਅਮਨਦੀਪ ਕੌਰ ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸਿਟੀ ਨੇ ਸ਼ਿਰਕਤ ਕੀਤੀ ਅਤੇ ਟਰੈਫਿਕ ਦੇ ਵਿਸ਼ਿਆਂ ‘ਤੇ ਮੁਕਾਬਲਿਆਂ ਵਿੱਚ ਭਾਗ ਲੈ ਰਹੇ ਬੱਚਿਆਂ ਦਾ ਹੌਂਸਲਾ ਵਧਾਇਆ ਤੇ ਜੇਤੂ ਬੱਚਿਆਂ ਨੂੰ ਇਨਾਮ ਵੀ ਵੰਡੇ।ਉਹਨਾ ਨੇ ਕਿਹਾ ਕਿ ਕਿਸੇ ਵੀ ਮੁਕਾਬਲੇ ਵਿਚ ਭਾਗ ਲੈਣਾ ਹੀ ਕਾਫੀ ਵੱਡੀ ਗੱਲ ਹੁੰਦੀ ਹੈ ਅਤੇ ਅਜਿਹਾ ਕਰਨ ਨਾਲ ਸਾਨੂੰ ਆਤਮ ਬਲ ਮਿਲਦਾ ਹੈ ਅਤੇ ਸਾਡੀ ਸ਼ਖਸ਼ੀਅਤ ‘ਚ ਨਿਖਾਰ ਆਉਂਦਾ ਹੈ।ਉਹਨਾ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਹਨਾਂ ਦੇ ਸੁਨਿਹਰੇ ਭਵਿਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਕੰਚਨ ਮਲਹੋਤਰਾ, ਏ.ਐਸ.ਆਈ ਮਨਜੀਤ ਸਿੰਘ, ਏ.ਐਸ.ਆਈ ਅਰਵਿੰਦਰਪਾਲ ਸਿੰਘ, ਹੈਡ ਕਾਂਸਟੇਬਲ ਸਲਵੰਤ ਸਿੰਘ ਤੇ ਪਾਵਨਬੀਰ ਸਿੰਘ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …