Sunday, October 4, 2026

ਪਲਸ ਪੋਲੀਓ ਰਾਓਂਡ ਲਈ ਜਿਲਾ ਟਾਸਕ ਫੋਰਸ ਦੀ ਮੀਟਿੰਗ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਸੰਗਠਨ ਵਲੋਂ 28,29 ਅਤੇ 30 ਮਈ 2023 ਨੂੰ ਕੀਤੇ ਜਾਣ ਵਾਲੇ ਪਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ, ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ।ਇਸ ਵਿਚ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ, ਸ਼ਹਿਰੀ ਮੈਡੀਕਲ ਅਫਸਰ, ਆਈ.ਸੀ.ਡੀ.ਐਸ, ਬਿਜਲੀ, ਪੁਿਲਸ ਤੇ ਸਿੱਖਿਆ ਵਿਭਾਗ ਤੋਂ ਆਏ ਨੁਮਾਇੰਦਿਆਂ ਨੇ ਸ਼ਮੁੂਲੀਅਤ ਕੀਤੀ ਗਈ।ਜਿਲਾ੍ਹ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾਂ ਦੀ ਗਿਣਤੀ ਵਿੱਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਂਡ ਚਲਾਏ ਜਾ ਰਹੇ ਹਨ।ਉਨਾਂ ਆਏ ਹੋਏ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸ਼ਹਿਰੀ ਮੈਡੀਕਲ ਅਫਸਰਾ ਨੂੰ ਹਦਾਇਤ ਕੀਤੀ ਕਿ ਇਸ ਰਾਊਡ ਵਿੱਚ ਨਵ-ਜਨਮੇ ਬੱਚੇ ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੌਲੀੳ ਦੀਆਂ 2 ਬੂੰਦਾਂ ਤੋ ਵਾਝਾ ਨਹੀ ਰਹਿਣਾ ਚਾਹੀਦਾ।ਇਸ ਤਹਿਤ 0 ਤੋਂ 5 ਸਾਲ ਦੇ 297250 ਬੱਚਿਆਂ ਨੂੰ 2824 ਟੀਮਾਂ ਵਲੋਂ ਪੋਲੀੳ ਦੀਆਂ 2 ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 292 ਸੁਪਰਵਾਈਜਰਾਂ ਵਲੋਂ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੋਰ, ਡੀ.ਡੀ.ਐਚ.ਓ ਡਾ ਜਗਨਜੋਤ ਕੌਰ, ਜਿਲ੍ਹਾ ਬੀ.ਸੀ.ਜੀ ਅਫਸਰ ਡਾ. ਰਾਘਵ ਗੁਪਤਾ, ਡਾ. ਇਸ਼ਿਤਾ, ਡਾ. ਸੁਨੀਤ ਗੁਰਮ ਗੁਪਤਾ, ਡਾ. ਅਰਸ਼ਦੀਪ ਕੌਰ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ, ਸਮੂਹ ਸਨੀਅਰ ਮੈਡੀਕਲ ਅਫਸਰ ਅਤੇ ਅਰਬਨ ਮੈਡੀਕਲ ਅਫਸਰ ਆਦਿ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …