Saturday, October 31, 2026

ਰੋਜ਼ਗਾਰ ਕੈਂਪ ਵਿੱਚ 31 ਉਮੀਦਵਾਰਾਂ ਦੀ ਨੌਕਰੀ ਲਈ ਕੀਤੀ ਚੋਣ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਆਰਯਨ ਹਿਊਂਡਾਈ, ਪੇ.ਟੀ.ਐਮ, ਕੇਅਰ ਹੈਲਥ ਇੰਸੋਰੈਂਸ, ਐਚ.ਡੀ.ਐਫ.ਸੀ ਇੰਸੋਰੈਂਸ ਆਦਿ ਮਸ਼ਹੂਰ ਕੰਪਨੀਆਂ ਨੇ ਭਾਗ ਲਿਆ।ਕੈਂਪ ਵਿੱਚ ਕੰਪਨੀਆਂ ਵਲੋਂ ਸੇਲਜ਼ ਐਗਿਊਕੀਟਿਵ, ਇਲੈਕਟ੍ਰੀਸ਼ਨ, ਕਸਟਮਰ ਕੇਅਰ, ਫੀਲਡ ਸੇਲਜ਼ ਐਗਿਊਕੀਟਿਵ, ਸਰਵਿਸ ਐਡਵਾਇਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ। ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਵਾਲੇ 36 ਉਮੀਦਵਾਰਾਂ ਵਲੋਂ 31 ਦੀ ਨੋਕਰੀ ਲਈ ਚੋਣ ਕੀਤੀ ਗਈ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …