Thursday, January 2, 2025

ਸੈਸ਼ਨ 2023-24 ਲਈ ਸਪੋਰਟਸ ਵਿੰਗ ਸਕੂਲ (ਡੇ ਸਕਾਲਰੇ ਰੈਜੀਡੈਸ਼ਲ) ‘ਚ ਲਈ ਦੋ ਦਿਨਾ ਟਰਾਇਲ 24 ਮਈ ਤੋਂ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਸਾਲ 2023-24 ਦੇ ਸੈਸ਼ਨ ਲਈ ਸਪੋਰਟਸ ਵਿੰਗਜ ਸਕੂਲ ਡੇ-ਸਕਾਲਰ ਰੈਜੀਡੈਸ਼ਲ ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 24-05-2023 ਤੋਂ 25-05-2023 ਤੱਕ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਨੇ ਦੱਸਿਆ ਕਿ ਖਾਲਸਾ ਕਾਲਜੀਏਟ ਸੀ: ਸੈਕ: ਸਕੂਲ ਅੰਮ੍ਰਿਤਸਰ ਵਿਖੇ ਵਾਲੀਬਾਲ, ਜੂਡੋ, ਐਥਲੈਟਿਕਸ, ਹੈੈਡਬਾਲ, ਫੁੱਟਬਾਲ ਅਤੇ ਤੈਰਾਕੀ, ਗੋਲ ਬਾਗ ਕੁਸ਼ਤੀ ਸਟੇਡੀਅਮ ਅੰਮ੍ਰਿਤਸਰ ਵਿਖੇ ਕੁਸ਼ਤੀ, ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਬੱਡੀ ਅਤੇ ਸ:ਸੀ:ਸੈਕੰ: ਸਕੂਲ ਛੇਹਰਟਾ ਵਿਖੇ ਬਾਕਸਿੰਗ ਦੇ ਟਰਾਇਲ ਲਏ ਜਾਣਗੇ।
ਜਿਲ੍ਹਾ ਸਪੋਰਟਸ ਅਫਸਰ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਆਪਣੀ ਗੇਮ ਅਨੁਸਾਰ ਟਰਾਇਲ ਵਾਲੇ ਸਥਾਨ ‘ਤੇ ਸਵੇਰੇ ਠੀਕ 8:00 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨਗੇ ਅਤੇ ਆਪਣੀ ਜਨਮ ਮਿਤੀ ਦਾ ਸਰਟੀਫੀਕੇਟ, ਆਪਣਾ ਆਧਾਰ ਕਾਰਡ, ਦੋ ਤਾਜ਼ਾ ਪਾਸਪੋਰਟ ਸਾਈਜ਼ ਫੋਟੋਗ੍ਰਾਫ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ ਨਾਲ ਲੈ ਕੇ ਆਉਣਗੇ।ਖਿਡਾਰੀ ਤੇ ਖਿਡਾਰਨਾਂ ਦਾ ਜਨਮ ਅੰਡਰ-14 ਲਈ ਸਾਲ 1-1-2010, ਅੰਡਰ-17 ਲਈ 01-01-2007, ਅੰਡਰ-19 ਲਈ 01-01-2005 ਜਾਂ ਇਸ ਤੋ ਬਾਅਦ ਦਾ ਹੋਣਾ ਚਾਹੀਦਾ ਹੈ।ਦਾਖਲਾ ਫਾਰਮ ਨਿਰਧਾਰਿਤ ਮਿਤੀ ਨੂੰ ਟਰਾਇਲ ਸਥਾਨ ‘ਤੇ ਜਾਂ ਦਫਤਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਵਿਖੇ ਲਏ ਜਾ ਸਕਦੇ ਹਨ।

Check Also

ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਆਦੇਸ਼

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ …