Saturday, March 14, 2026

ਕੇਂਦਰੀ ਅੰਨ ਭੰਡਾਰ ’ਚ ਪੰਜਾਬ ਨੇ ਸਭ ਤੋਂ ਵੱਧ ਕਣਕ ਦਾ ਪਾਇਆ ਯੋਗਦਾਨ – ਕਟਾਰੂਚੱਕ

ਜੰਡਿਆਲਾ ਤੇ ਮਹਿਤਾ ਦਾਣਾ ਮੰਡੀ ਦੀ ਲਿਫਟਿੰਗ 5 ਦਿਨਾਂ ਦੇ ‘ਚ ਮੁਕੰਮਲ ਕਰਨ ਦੇ ਦਿੱਤੇ ਆਦੇਸ਼

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਡਿਆਲਾ ਦਾਣਾ ਮੰਡੀ ਵਿਖੇ ਕਣਕ ਦੀ ਲਿਫਟਿੰਗ ਸਬੰਧੀ ਉਚੇਚੇ ਤੌਰ ‘ਤੇ ਪਹੁੰਚੇ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਉਂਦੇ 4-5 ਦਿਨਾਂ ਦੇ ਅੰਦਰ ਅੰਦਰ ਲਿਫਟਿੰਗ ਨੂੰ ਮੁਕੰਮਲ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੇ ਵਾਰ ਹੋਇਆ ਹੈ ਕਿ ਕਣਕ ਦੀ ਖਰੀਦ ਦੀ ਅਦਾਇਗੀ 4 ਤੋਂ 6 ਘੰਟਿਆਂ ਵਿੱਚ ਹੀ ਕੀਤੀ ਗਈ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਉਨਾਂ ਦੱਸਿਆ ਕਿ ਕੇਂਦਰੀ ਅੰਨ ਭੰਡਾਰ ਵਿੱਚ ਪੰਜਾਬ ਨੇ ਸਭ ਤੋਂ ਵੱਧ ਕਣਕ ਦਾ ਯੋਗਦਾਨ ਪਾਇਆ ਹੈ।ਬੇਮੌਸਮੀ ਬਰਸਾਤ ਕਰਕੇ ਕੁੱਝ ਥਾਵਾਂ ‘ਤੇ ਪੈਦਾ ਹੋਈ ਲਿਫਟਿੰਗ ਦੀ ਸਮੱਸਿਆ ਨੂੰ ਤੁਰੰਤ ਹੀ ਦੂਰ ਕਰ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਦੀ ਪੂਰੀ ਅਦਾਇਗੀ ਕੀਤੀ ਗਈ ਹੈ।ਭਾਵੇਂ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ‘ਤੇ ਵੈਲਿਯੂ ਕੱਟ ਲਗਾਇਆ ਸੀ, ਪਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀ ਤਰਫੋਂ ਇਸ ਦੀ ਭਰਪਾਈ ਕੀਤੀ ਹੈ ਅਤੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਈ ਇਤਿਹਾਸਕ ਫੈਸਲੇ ਕੀਤੇ ਹਨ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਕਟਾਰੂਚੱਕ ਨੇ ਮਹਿਤਾ ਦਾਣਾ ਮੰਡੀ ਵਿੱਚ ਲਿਫਟਿੰਗ ਬਾਰੇ ਸਬੰਧਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦਿਆਂ ਕਿਹਾ ਕਿ 5 ਦਿਨਾਂ ਦੇ ਅੰਦਰ ਅੰਦਰ ਲਿਫਟਿੰਗ ਨੂੰ ਮੁਕੰਮਲ ਕੀਤਾ ਜਾਵੇ।ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨਾਂ ’ਚ ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ।
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਸ ਸਮੇਂ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਇਕ ਇਕ ਦਾਣਾ ਖਰੀਦ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਜੰਡਿਆਲਾ ਦਾਣਾ ਮੰਡੀ ਲਿਫਟਿੰਗ ਦੀ ਸਮੱਸਿਆ ਧਿਆਨ ਵਿੱਚ ਆਉਣ ‘ਤੇ ਉਨਾਂ ਮਾਮਲਾ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਤਾਂ ਉਨਾਂ ਅੱਜ ਇਥੇ ਪਹੁੰਚ ਕੇ ਲਿਫਟਿੰਗ ਦੀ ਸਮੱਸਿਆ ਨੂੰ ਹੱਲ ਕੀਤਾ ਗਿਆ ਹੈ।ਉਨਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਕੋਈ ਬਿਜਲੀ ਕੱਟ ਲਗਾਇਆ ਜਾਵੇਗਾ।ਈ.ਟੀ.ਓ ਨੇ ਦੱਸਿਆ ਕਿ ਬਿਜਲੀ ਦੀਆਂ ਦਰਾਂ ਵਿੱਚ ਵਾਧੇ ਦਾ ਆਮ ਲੋਕਾਂ ਤੇ ਕੋਈ ਅਸਰ ਨਹੀਂ ਪਵੇਗਾ ਅਤੇ ਪਹਿਲੇ ਦੀ ਤਰ੍ਹਾਂ ਹੀ 90 ਫੀਸਦੀ ਲੋਕਾਂ ਦੇ ਬਿਜਲੀ ਬਿੱਲ ਜੀਰੋ ਆਉਣਗੇ।
ਇਸ ਮੌਕੇ ਡੀ.ਐਫ.ਸੀ ਅਮਨਜੀਤ ਸਿੰਘ, ਡੀ.ਐਮ ਮਾਰਕਫੈਡ ਗੁਰਪ੍ਰੀਤ ਸਿੰਘ ਸਿੱਧੂ, ਡੀ.ਐਮ ਪਨਸਪ ਗੁਰਵਿੰਦਰ ਸਿੰਘ, ਡੀ.ਐਮ ਵੇਅਰਹਾਊਸ ਗਗਨਦੀਪ ਸਿੰਘ ਰੰਧਾਵਾ, ਸਕੱਤਰ ਮਾਰਕੀਟ ਕਮੇਟੀ ਅਮਨਦੀਪ ਸਿੰਘ, ਜਿਲ੍ਹਾ ਜੰਗਲਾਤ ਅਫਸਰ ਰਾਜੇਸ਼ ਗੁਲਾਟੀ, ਸ਼ਨਾਖ ਸਿੰਘ, ਸੁਖਬੀਰ ਸਿੰਘ ਤੋਂ ਇਲਾਵਾ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …