Friday, April 19, 2024

ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ 21 ਮਈ ਨੂੰ – ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – 21 ਮਈ ਤੱਕ ਮਨਾਏ ਜਾਣ ਵਾਲੇ 7ਵੀਂ ਯੂ.ਐਨ ਗਲੋਬਲ ਸੜਕ ਸੁਰੱਖਿਆ ਸਪਤਾਹ ਦੇ ਸਬੰਧ ਵਿੱਚ 21 ਮਈ ਨੂੰ ਅੰਮਿ੍ਤ ਆਨੰਦ ਪਾਰਕ ਰਣਜੀਤ ਐਵੀਨਿਊ ਤੋਂ ਇੱਕ ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ ਆਯੋਜਿਤ ਕੀਤੀ ਜਾਵੇਗੀ।ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਨੇ ਵੱਖ-ਵੱਖ ਵਿਭਾਗਾਂ ਅਤੇ ਐਨ.ਜੀ.ਓ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸੜਕ ਸੁਰੱਖਿਆ ਸਪਤਾਹ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ।ਜਿਸ ਤਹਿਤ ਜੈਬਰਾ ਕਰਾਸਿੰਗ, ਅੰਡਰ ਏਜ ਡਰਾਈਵਿੰਗ, ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਲਈ ਪੇਟਿੰਗ ਮੁਕਾਬਲੇ ਆਦਿ ਸ਼ਾਮਲ ਹਨ।
ਰਿਸ਼ੀ ਨੇ ਦੱਸਿਆ ਕਿ 21 ਮਈ ਨੂੰ ਸਵੇਰੇ 6 ਵਜੇ ਅੰਮ੍ਰਿਤ ਆਨੰਦ ਪਾਰਕ ਤੋਂ ਸਕੂਲੀ ਬੱਚਿਆਂ ਤੋਂ ਇਲਾਵਾ ਬੀ.ਐਸ.ਐਫ, ਪੰਜਾਬ ਪੁਲਿਸ, ਨਹਿਰੂ ਯੁਵਾ ਕੇਂਦਰ, ਖੇਡ ਵਿਭਾਗ, ਯੂਨੀਵਰਸਿਟੀ ਅਤੇ ਹੋਰ ਵਿਭਾਗਾਂ ਦੇ ਦੌੜਾਕ ਵੀ ਸ਼ਾਮਲ ਹੋਣਗੇ।ਇਸ ਰੈਲੀ ਲਈ ਪੰਜਾਬ ਪੁੁਲਿਸ ਨਾਲ ਮਿਲ ਕੇ ਸੁਰੱਖਿਆ ਤਹਿਤ ਰੂਟ ਫਾਈਨਲ ਕੀਤਾ ਜਾ ਰਿਹਾ ਹੈ।ਰੈਲੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਟੀ ਸ਼ਰਟ ਅਤੇ ਕੈਪ ਵੀ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਅੰਮ੍ਰਿਤਸਰ ਵਾਸੀਆਂ ਨੂੰ ਟ੍ਰ੍ਰਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨਾ ਹੈ।
ਵਧੀਕ ਡਿਪਟੀ ਡਿਪਟੀ ਕਮਿਸ਼ਨਰ ਸੁਰਿੰਦਰ ਕੁਮਾਰ, ਐਸ.ਡੀ.ਐਮ ਹਰਪ੍ਰੀਤ ਸਿੰਘ, ਰਿਜ਼ਨਲ ਟਰਾਂਸਪੋਰਟ ਸਕੱਤਰ ਅਰਸ਼ਪ੍ਰੀਤ ਸਿੰਘ, ਜਿਲ੍ਹਾ ਖੇਡ ਅਫਸਰ ਇੰਦਰਬੀਰ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ, ਡਿਪਟੀ ਕਮਾਂਡੈਂਟ ਬੀ.ਐਸ.ਐਫ ਸੰਜੈ ਕੁਮਾਰ, ਮਿਸ਼ਨ ਆਗਾਜ ਤੋਂ ਦੀਪਕ ਬੱਬਰ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓ ਦੇ ਨੁਮਾਇੰਦੇ ਵੀ ਹਾਜਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …