Monday, October 26, 2026

ਸਕੂਲੀ ਵਿਦਿਆਰਥੀਆਂ ਨੇ ਲਗਾਇਆ ਸਲਾਈਟ ਦਾ ਟੂਰ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਆਫ ਐਮੀਨੈਂਸ ਛਾਜਲੀ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਗੁਰਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਈਟ) ਵਿਖੇ ਵਿਦਿਅਕ ਟੂਰ ‘ਤੇ ਲਿਜਾਇਆ ਗਿਆ।ਇਸ ਟੂਰ ਦੀ ਅਗਵਾਈ ਸਕੂਲ ਅਧਿਆਪਕ ਮਾਧਵ ਗੁਪਤਾ, ਪ੍ਰਦੀਪ ਕੁਮਾਰ ਅਤੇ ਸ੍ਰੀਮਤੀ ਕੰਵਲਜੋਤ ਕੌਰ ਕਰ ਰਹੇ ਸਨ।ਇਸ ਸਮੇਂ ਨੌਵੀਂ ਜਮਾਤ ਦੇ ਸਕੂਲ ਦੇ ਕੁੱਲ 31 ਵਿਦਿਆਰਥੀਆਂ ਨੇ ਭਾਗ ਲਿਆ।ਸਲਾਈਟ ਦੇ ਪ੍ਰੋਫੈਸਰ ਗੁਲਸ਼ਨ ਜਾਵਾ ਵਲੋਂ ਵਿਦਿਆਰਥੀਆਂ ਨੂੰ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਵੱਖ-ਵੱਖ ਵਿਭਾਗਾਂ ਵਿੱਚ ਲਿਜਾ ਕੇ ਸੰਸਥਾ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ ਗਈ ਤੇ ਵਿਦਿਆਰਥੀਆਂ ਲਈ ਭੋਜਨ ਅਤੇ ਹੋਰ ਖਾਣ-ਪੀਣ ਦਾ ਖਾਸ ਪ੍ਰਬੰਧ ਕੀਤਾ ਗਿਆ।

Check Also

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਗਟ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ …