Sunday, September 8, 2024

ਵਿਧਾਇਕਾ ਭਰਾਜ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਪ੍ਰਤੀ ਜਾਗਰੂਕਤਾ ਕੈਂਪਾਂ ਦੀ ਕਮਾਨ ਖੁਦ ਸੰਭਾਲੀ

ਸੰਗਰੂਰ, 20 ਮਈ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਦੇ ਕਿਸਾਨਾਂ ਨੂੰ ਬੰਦ ਪਏ ਨਹਿਰੀ ਖਾਲਿਆਂ ਨੂੰ ਬਹਾਲ ਕਰਨ ਅਤੇ ਨਵੇਂ ਮੋਘਿਆਂ ਦੀ ਤਜ਼ਵੀਜ਼ ਦੇ ਨਾਲ ਨਾਲ ਖਾਲਾਂ ਨੂੰ ਅੰਡਰਗਰਾਊਂਡ ਪਾਈਪਾਂ ਰਾਹੀਂ ਕਵਰ ਕਰਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਚੱਲ ਰਹੇ ਕਲੱਸਟਰ ਪੱਧਰੀ ਜਾਗਰੂਕਤਾ ਕੈਂਪਾਂ ਦੀ ਕਮਾਨ ਖੁਦ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਸੰਭਾਲੀ ਗਈ ਹੈ।ਭਵਾਨੀਗੜ੍ਹ ਵਿਖੇ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਲੱਗੇ ਅਜਿਹੇ ਕੈਂਪ ਨੂੰ ਤਿੰਨ ਦਰਜਨ ਪਿੰਡਾਂ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ।ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲੋਕ ਲਹਿਰ ਚਲਾ ਰਹੀ ਹੈ ਤਾਂ ਜੋ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਉਨ੍ਹਾਂ ਦੇ ਘਰਾਂ ਨਜ਼ਦੀਕ ਹੀ ਦਿੱਤੀ ਜਾ ਸਕੇ।ਉਨ੍ਹਾਂ ਕਿਹਾ ਕਿ ਬੰਦ ਨਹਿਰੀ ਖਾਲ਼ਾਂ ਨੂੰ ਬਹਾਲ ਕੀਤੇ ਜਾਣ ਦੀ ਲੋੜ ਦੇ ਮੱਦੇਨਜ਼ਰ ਪ੍ਰਸ਼ਾਸ਼ਨਿਕ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਖਾਲਿਆਂ ਦਾ ਨਿਰੀਖਣ ਕਰ ਰਹੇ ਹਨ ਅਤੇ ਵਿਭਾਗੀ ਟੀਮਾਂ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਤੇ ਕਿਸਾਨਾਂ ਨਾਲ ਤਾਲਮੇਲ ਕਰਕੇ ਉਨਾਂ ਨੂੰ ਸਹਿਯੋਗ ਦੀ ਅਪੀਲ ਕਰ ਰਹੀਆਂ ਹਨ ।
ਇਹਨਾਂ ਕੈਂਪਾਂ ਦੌਰਾਨ ਭੂਮੀ ਰੱਖਿਆ ਵਿਭਾਗ, ਟਿਊਬਵੈਲ ਕਾਰਪੋਰੇਸ਼ਨ ਅਤੇ ਸਿੰਜਾਈ ਵਿਭਾਗ ਦੇ ਮਾਹਿਰਾਂ ਵਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਧੇਰੇ ਵਰਤੋਂ ਕਰਨ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੀ ਮੁਹਿੰਮ ਵਿੱਚ ਯੋਗਦਾਨ ਪਾਉਂਦੇ ਹੋਏ ਭਵਿੱਖ ਵਿੱਚ ਨਹਿਰੀ ਪਾਣੀ ਨਾਲ ਹੀ ਖੇਤੀ ਕਰਨ ਨੂੰ ਤਰਜ਼ੀਹ ਦੇ ਸਕਣ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …