ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਡੀ.ਏ.ਵੀ ਪਬਲਿਕ ਸਕੂਲ ਦੇ ਲਈ ਨਾਨ-ਮੈਡੀਕਲ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਧਰੁਵ ਮੇਹਨ ਨੇ
ਐਨ.ਆਈ.ਡੀ ਦਾਖਲਾ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਉਸ ਨੇ ਆਲ ਇੰਡੀਆ ਰੈਂਕ 14 ਪ੍ਰਾਪਤ ਕਰਕੇ ਐਨ.ਆਈ.ਡੀ (ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਇਨ), ਅਹਿਮਦਾਬਾਦ ਲਈ ਚੁਣਿਆ ਗਿਆ ਹੈ।ਐਨ.ਆਈ.ਡੀ ਨੂੰ ਡਿਜ਼ਾਇਨ ਦੇ ਖੇਤਰ ਵਿੱਚ ਸਭ ਤੋਂ ਵਧੀਆ ਵਿੱਦਿਅਕ ਅਤੇ ਖੋਜ਼ ਸੰਸਥਾਨਾਂ ਵਿੱਚੋਂ ਇੱਕ ਸੰਸਥਾ ਵਜੋਂ ਅੰਤਰਸ਼ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੈ।ਉਸ ਨੇ ਨਿਫਟ (ਨੈਸ਼ਨਲ ਇੰਸਟੀਚਿਊਟ ਆਫ਼ ਫੈਸ਼ਨ ਤਕਨਾਲੋਜੀ) ਆਲ ਇੰਡੀਆ ਰੈਂਕ 443 ਪ੍ਰਾਪਤ ਕਰਕੇ ਵਧੀਆ ਪ੍ਰਦਰਸ਼ਨ ਕੀਤਾ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਸ਼ਾਨਦਾਰ ਕਾਰਗੁਜ਼ਾਰੀ ਲਈ ਉਸ ਨੂੰ ਵਧਾਈ ਦਿੱਤੀ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਧਰੁਵ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media