Saturday, April 25, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਲਈ ਡੈਂਟਲ ਤੇ ਜਨਰਲ ਜਾਂਚ ਕੈਂਪ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਨਿਰਦੇਸ਼ਾਂ ਅਨੁਸਾਰ ਸਮੂਹ ਸੀ.ਕੇ.ਡੀ ਸਕੂਲਾਂ ਦੇ ਵਿਦਿਆਰਥੀਆਂ ਦੀ ਚੰਗੀ ਸਿਹਤ ਦੇ ਮਹੱਤਵ ਦੇ ਮੱਦੇਨਜ਼ਰ ਦੀਵਾਨ ਹਸਪਤਾਲ ਵੱਲੋਂ ਆਰੰਭੀ ਗਈ ਮੁਹਿੰਮ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਪਹਿਲੀ ਜਮਾਤ ਤੋ ਲੈ ਕੇ ਅੱਠਵੀ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਦੀ ਦੰਦਾਂ ਅਤੇ ਜਨਰਲ ਸਰੀਰਕ ਜਾਂਚ ਕੀਤੀ ਗਈ।ਦੀਵਾਨ ਦੇ ਆਨਰੇਰੀ ਐਡੀਸ਼ਨਲ ਸਕੱਤਰ ਅਤੇ ਹਸਪਤਾਲ ਮੈਂਬਰ ਇੰਚਾਰਜ਼ ਜਸਪਾਲ ਸਿੰਘ ਢਿੱਲੋਂ ਅਤੇ ਮੈਂਬਰ ਇੰਚਾਰਜ਼ ਡਾ. ਆਤਮਜੀਤ ਸਿੰਘ ਬਸਰਾ ਦੀ ਨਿਗਰਾਨੀ ਹੇਠ ਲਗਾਏ ਗਏ ਇਸ ਕੈਂਪ ਵਿਚ ਵਿਦਿਆਰਥੀਆਂ ਦੀ ਸਰੀਰਕ ਜਾਂਚ ਕੀਤੀ ਗਈ।ਡਾਕਟਰਾਂ ਵੱਲੋਂ ਵਿਦਿਆਰਥੀਆਂ ਨੂੰ ਦੰਦਾਂ ਦੀ ਸਾਂਭ-ਸੰਭਾਲ ਤੰਦਰੁਸਤ ਜੀਵਨ ਸ਼ੈਲੀ ਅਤੇ ਪ੍ਰੀਖਿਆ ਦੌਰਾਨ ਤਨਾਅ ਨੂੰ ਦੂਰ ਕਰਨ ਲਈ ਨੁੱਕਤੇ ਸਾਂਝੇ ਕੀਤੇ ਗਏ।ਸਕੂਲ ਮੈਂਬਰ ਇੰਚਾਰਜ਼ ਨਵਤੇਜ਼ ਸਿੰਘ ਨਾਰੰਗ, ਹਰਵਿੰਦਰਪਾਲ ਸਿੰਘ ਚੁੱਘ, ਹਰਿੰਦਰਪਾਲ ਸਿੰਘ ਸੇਠੀ ਨੇ ਦੀਵਾਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।ਪ੍ਰਿੰਸੀਪਲ ਸ਼੍ਰੀਮਤੀ ਰਿਪੂਦਮਨ ਕੌਰ ਮਲਹੋਤਰਾ ਨੇ ਹਸਪਤਾਲ ਪ੍ਰਬੰਧਕਾਂ ਅਤੇ ਡਾਕਟਰੀ ਟੀਮ ਦਾ ਧੰਨਵਾਦ ਕੀਤਾ।

 

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …