Saturday, April 20, 2024

7ਵੇਂ ਸੰਯੁਕਤ ਰਾਸ਼ਟਰ ਸੜ੍ਹਕ ਸੁਰੱਖਿਆ ਸਪਤਾਹ ਦੀ ਸਮਾਪਤੀ ‘ਤੇ ਕਰਵਾਈ ਮੈਰਾਥਨ ਤੇ ਸਾਈਕਲ ਰੈਲੀ

ਕਰੀਬ 1000 ਨੌਜਵਾਨਾਂ ਨੇ ਵੱਧ ਚੜ੍ਹ ਕੇ ਲਿਆ ਭਾਗ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਵਲੋਂ 7ਵੇਂ ਸੰਯੁਕਤ ਰਾਸ਼ਟਰ ਸੜ੍ਹਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ਅੱਜ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੀਨਿਊ ਵਿਖੇ ਮੈਰਾਥਨ ਅਤੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਡਾ. ਜਸਬੀਰ ਸਿੰਘ ਸੰਧੂ ਅਤੇ ਵਿਧਾਇਕ ਮੈਡਮ ਜੀਵਨਜੋਤ ਕੌਰ ਨੇ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਇਸ ਰੈਲੀ ਨੂੰ ਰਵਾਨਾ ਕੀਤਾ।ਲਗਭਗ 1000 ਨੌਜਵਾਨਾਂ ਨੇ ਇਸ ਰੈਲੀ ਵਿੱਚ ਭਾਗ ਲਿਆ।
ਤਿੰਨੇ ਵਿਧਾਇਕਾਂ ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਮਕਸਦ ਨੌਜਵਾਨਾਂ ਦੀ ਸਿਹਤ ਅਤੇ ਉਨਾਂ ਨੂੰ ਆਵਾਜਾਈ ਦੇ ਨਿਯਮਾਂ ਤੋਂ ਜਾਣੂ ਕਰਵਾਉਣਾ ਹੈ।ਸੜ੍ਹਕ ਸੁਰੱਖਿਆ ਨਿਯਮਾਂ ਤੀ ਅਣਦੇਖੀ ਕਰਕੇ ਵਾਪਰਦੇ ਸੜ੍ਹਕ ਹਾਦਸਿਆਂ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਮਨੁੱਖੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ।ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਲਈ ਅਤੇ ਸੜ੍ਹਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਤਾਂ ਬੇਹਦ ਲਾਜ਼ਮੀ ਹੈ, ਪੰਰਤੂ ਜੇਕਰ ਸ਼ਹਿਰਾਂ ਵਿੱਚ ਘੱਟ ਦੂਰੀ ਦਾ ਫਾਸਲਾ ਨੌਜਵਾਨ ਸਾਈਕਲ ਜਾਂ ਪੈਦਲ ਰਾਹੀਂ ਕਰਨ ਤਾਂ ਉਨਾਂ ਦੀ ਸਿਹਤ ਵੀ ਠੀਕ ਰਹੇਗਾ ਅਤੇ ਵਾਤਾਵਰਨ ਵੀ ਸ਼ੁੱਧ ਰਹੇਗਾ।
ਮੈਡਮ ਜੀਵਨਜੋਤ ਕੌਰ ਨੇ ਸਕੂਲੀ ਵਿਦਿਆਰਥੀਆਂ ਨੂੰ ਸਾਈਕਲ ਚਲਾਉਣਾ ਸਾਰੀ ਉਮਰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਦੇ ਨਾਲ ਨਾਲ ਸਾਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਵੀ ਕਰਨੀ ਚਾਹੀਦੀ ਹੈ।ਉਨਾਂ ਕਿਹਾ ਕਿ ਸਕੂਲੀ ਬੱਚੇ ਹੀ ਇਸ ਸਬੰਧੀ ਜਾਗਰੂਕਤਾ ਫੈਲਾ ਸਕਦੇ ਹਨ।ਇਸ ਮੈਰਾਥਨ ਅਤੇ ਸਾਈਕਲ ਰੈਲੀ ਵਿੱਚ ਆਮ ਨਾਗਰਿਕਾਂ, ਵਿਦਿਆਰਥੀਆਂ, ਖਿਡਾਰੀਆਂ, ਬੀ.ਐਸ.ਐਫ ਦੇ ਜਵਾਨਾਂ ਸਮੇਤ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਜਿਲ੍ਹਾ ਪ੍ਰਸ਼ਾਸ਼ਨ ਨੇ ਹਿੱਸਾ ਲੈਣ ਵਾਲੇ ਨੌਜਵਾਨਾਂ ਨੂੰ ਟੀ-ਸ਼ਰਟ, ਕੈਪ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। ਮੈਰਾਥਨ ਦੌੜ ਵਿੱਚ ਰੀਜ਼ਨਲ ਟਰਾਂਸਪੋਰਟ ਸਕੱਤਰ ਪੀ.ਸੀ.ਐਸ ਅਧਿਕਾਰੀ ਅਰਸ਼ਪ੍ਰੀਤ ਸਿੰਘ ਨੇ ਮੈਰਾਥਨ ਦੌੜ ਵਿੱਚ ਹਿੱਸਾ ਲਿਆ।
ਮੈਰਾਥਨ ਦੌੜ ਵਿੱਚ ਪਹਿਲੇ 5 ਸਥਾਨਾਂ ‘ਤੇ ਆਉਣ ਵਾਲੀਆਂ ਲੜਕੀਆਂ ਹਰਪ੍ਰੀਤ ਕੌਰ, ਜਸਪਾਲ ਕੌਰ, ਕੋਮਲਪ੍ਰੀਤ ਕੌਰ, ਰਮਨਦੀਪ ਕੌਰ, ਸੁਭਜੀਤ ਕੌਰ ਅਤੇ ਮੁੰਡਿਆਂ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਜਸ਼ਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਹੁਲ ਕੁਮਾਰ ਬੀ.ਐਸਐਫ ਤੋਂ ਅਮਰਜੀਤ ਕੁਮਾਰ, ਗੁਰਕਿਰਪਾਲ ਸਿੰਘ ਨੂੰ ਟ੍ਰਾਫੀ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਜਿਲ੍ਹਾ ਪ੍ਰਸਾਸ਼ਨ ਵਲੋਂ ਕਮਿਸ਼ਨਰ ਨਗਰ ਨਿਗਮ ਨੂੰ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਡਿਪਟੀ ਡਾਇਰੈਕਟਰ ਰੋਜ਼ਗਰ ਵਿਕਰਮਜੀਤ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਤੁੱਲੀ, ਉਪ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਖਾ ਮਹਾਜਨ, ਬਲਰਾਜ ਸਿੰਘ ਢਿੱਲੋਂ, ਆਸ਼ੂ ਵਿਸ਼ਾਲ, ਫੂਡ ਸੇਫਟੀ ਅਫ਼ਸਰ ਰਜਿੰਦਰ ਕੁਮਾਰ, ਮਿਸ਼ਲ ਆਗਾਜ਼ ਤੋਂ ਦੀਪਕ ਬੱਬਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …