Saturday, September 12, 2026

ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ‘ਚ 11ਵੀਂ ਦੇ ਦਾਖ਼ਲੇ ਸ਼ੁਰੂ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅੰਮ੍ਰਿਤਸਰ-2 ਵਿੱਚ ਵਿੱਦਿਅਕ ਵਰ੍ਹੇ 2023-24 ਲਈ ਜਮਾਤ 11ਵੀਂ ਦੇ

File Photo

ਦਾਖ਼ਲੇ ਲਈ ਖਾਲੀ ਸੀਟਾਂ ਦੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।ਜਿਸ ਦੀ ਅੰਤਿਮ ਮਿਤੀ 31 ਮਈ 2023 ਹੈ। 11ਵੀਂ ਜਮਾਤ ਲਈ ਫਾਰਮ ਭਰਨ ਦੇ ਚਾਹਵਾਨ ਪ੍ਰੀਖਿਆਰਥੀ ਦੀ ਜਨਮ ਮਿਤੀ 01.06.2006 ਤੋਂ 31.07.2008 ਦੇ ਵਿਚਕਾਰ (ਦੋਨੋਂ ਮਿਤੀਆਂ ਸ਼ਾਮਲ ) ਹੋਣੀ ਚਾਹੀਦੀ ਹੈ ।
ਪ੍ਰੀਖਿਆਰਥੀ ਨੇ 10ਵੀਂ ਜਮਾਤ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਤੋਂ ਬਿਨਾਂ ਫੇਲ੍ਹ ਹੋਏ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ ਅਤੇ ਵਿੱਦਿਅਕ ਵਰ੍ਹੇ 2022-23 ਦੌਰਾਨ ਪ੍ਰੀਖਿਆਰਥੀ ਅੰਮ੍ਰਿਤਸਰ-2 ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਜਮਾਤ 10ਵੀਂ ਵਿੱਚ ਪੜ੍ਹਿਆ ਹੋਵੇ । ਫਾਰਮ ਭਰਨ ਦੀ ਆਖ਼ਰੀ ਮਿਤੀ 31 ਮਈ ਹੈ ।
ਪ੍ਰਵੇਸ਼ ਪ੍ਰੀਖਿਆ ਮਿਤੀ 22 ਜੁਲਾਈ ਦਿਨ ਸ਼ਨੀਵਾਰ ਨੂੰ ਹੋਵੇਗੀ।11ਵੀਂ ਜਮਾਤ ਲਈ ਦਾਖਲਾ ਫਾਰਮ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ www.navodaya.gov.in ਤੋਂ ਡਾਊਨਲੋਡ ਕਰਕੇ ਮੁਫ਼ਤ ਭਰੇ ਜਾ ਸਕਦੇ ਹਨ।ਵਿਦਿਆਲਾ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਜੇਕਰ 10ਵੀਂ ਜਮਾਤ ਦੀ ਪੜ੍ਹਾਈ ਦਾ ਜਿਲ੍ਹਾ ਅਤੇ ਰਿਹਾਇਸ਼ ਇਕੋ ਹੈ, ਤਾਂ ਹੀ ਉਮੀਦਵਾਰ ਨੂੰ ਜਿਲ੍ਹਾ ਪੱਧਰੀ ਮੈਰਿਟ ਲਈ ਵਿਚਾਰਿਆ ਜਾਵੇਗਾ।
ਪ੍ਰਾਸਪੈਕਟਸ-ਕਮ-ਨੋਟੀਫਿਕੇਸ਼ਨ ਅਤੇ ਰਜਿਸਟ੍ਰੇਸ਼ਨ ਲਈ www.navodaya.gov.in `ਤੇ ਲਾਗਇਨ ਕੀਤਾ ਜਾ ਸਕਦਾ ਹੈ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …