ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ
ਸੀਨੀਅਰ ਅਤੇ ਪ੍ਰਾਇਮਰੀ ਵਿੰਗ ਵਲੋਂ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਪਿ੍ਰੰਸੀਪਲ ਮਨਦੀਪ ਸਿੰਘ ਦੀ ਅਗਵਾਈ ‘ਚ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਅਤੇ ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ੍ਰੀਮਤੀ ਰਵਿੰਦਰ ਕੌਰ ਦੀ ਦੇਖ-ਰੇਖ ‘ਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਗੁਰਬਾਣੀ ਦੀਆਂ ਤੁਕਾਂ ਲਿਖਣ, ਕਾਵਿ ਉਚਾਰਨ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਦਾ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਕਾਵਿ ਉਚਾਰਨ ਮੁਕਾਬਲੇ ਵਿੱਚ ਸਿਮਰਨ ਦੀਪ ਕੌਰ ਨੇ ਪਹਿਲਾ, ਦਿਵਜੋਤ ਕੌਰ ਅਤੇ ਪਵਿਤ ਕੋਮਲ ਕੌਰ ਨੇ ਦੂਜਾ ਅਤੇ ਲਵਪ੍ਰੀਤ ਕੌਰ ਤੇ ਰਹੀਅਕਸ ਨੇ ਤੀਜਾ ਸਥਾਨ ਹਾਸਲ ਕੀਤਾ।ਭਾਸ਼ਣ ਮੁਕਾਬਲੇ ਵਿੱਚ ਗੁਰਸਿਮਰਪ੍ਰੀਤ ਕੌਰ ਅਤੇ ਪੁਨੀਤ ਕੌਰ ਨੇ ਪਹਿਲਾ, ਗੁਰਕੀਰਤ ਕੌਰ ਅਤੇ ਸ਼ਗਨਪ੍ਰੀਤ ਕੌਰ ਨੇ ਦੂਜਾ ਅਤੇ ਦਿਲਮੀਤ ਕੌਰ ਅਤੇ ਏਕਜੋਤ ਕੌਰ ਤੇ ਤੀਜਾ ਸਥਾਨ ਹਾਸਲ ਕੀਤਾ।ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ, ਜਗਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਪ੍ਰਿੰਸ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਖੂਬ ਸ਼ਲਾਘਾ ਕੀਤੀ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media