ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਗੱਤਕਾ ਐਸੋਸੀਏਸ਼ਨ ਵਲੋਂ ਕਰਵਾਏ ਗਏ ਜਿਲਾ ਪੱਧਰੀ ਗੱਤਕਾ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ
ਸਕੂਲ ਚੀਮਾਂ ਦੇ ਬੱਚਿਆਂ ਨੇ ਗੱਤਕਾ ਮੁਕਾਬਲਿਆਂ ਵਿੱਚ ਭਾਗ ਲਿਆ।ਅੰਡਰ 14 (ਲੜਕੇ-ਲੜਕੀਆਂ) ਹਰਕੀਮਤ ਸਿੰਘ, ਤਨਵੀਰ ਸਿੰਘ, ਖੁਸ਼ਪ੍ਰੀਤ ਸਿੰਘ, ਰਵਿੰਦਰ ਸਿੰਘ ਸਤਨਾਮ ਸਿੰਘ, ਅਰਪਨਜੋਤ ਸਿੰਘ, ਗੁਰਵੀਰ ਸਿੰਘ, ਉਧੋਵੀਰ ਸਿੰਘ, ਗੁਰਸੀਰਤ ਕੌਰ, ਹਰਸੀਰਤ ਕੌਰ, ਪਲਕਪ੍ਰੀਤ ਕੌਰ, ਸੁਖਮੀਨ ਕੌਰ, ਜਸ਼ਨਦੀਪ ਕੌਰ, ਅੰਡਰ 14 (ਲੜਕੀਆਂ) ਅਵਨੀਤ ਕੌਰ, ਕਮਲਪ੍ਰੀਤ ਕੌਰ, ਅੰਡਰ 19 (ਲੜਕੀਆਂ) ਜਸਪ੍ਰੀਤ ਕੋਰ ਨੇ ਵੱਖ-ਵੱਖ ਈਵੈਂਟਾਂ ਵਿੱਚ ਭਾਗ ਲਿਆ ਅਤੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਅਤੇ ਆਪਣੀ ਚੋਣ ਰਾਜ ਪੱਧਰੀ ਖੇਡਾਂ ਲਈ ਕਰਵਾਈ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ, ਪ੍ਰਿੰਸੀਪਲ ਸੰਜੇ ਕੁਮਾਰ, ਵਲੋਂ ਵਿਸ਼ੇਸ਼ ਤੋਰ ‘ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਗੱਤਕਾ ਕੋਚ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ ਅਤੇ ਡੀ.ਪੀ.ਈ ਮੰਗਤ ਰਾਏ ਹਾਜ਼ਰ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media