Monday, December 23, 2024

ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਵਿਸ਼ਵ ਸਿੱਖ ਪ੍ਰਚਾਰ ਸੰਸਥਾ ਮੁੜ ਸੁਰਜੀਤ

23011411

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਪੁਰਵਾਸੀ ਗਿਆਨੀ ਸੰਤ ਸਿੰਘ ਮਸਕੀਨ ਜੀ ਵਲੋਂ ਗਠਿਤ ਕੀਤੀ ਗਈ ਵਿਸ਼ਵ ਸਿੱਖ ਪ੍ਰਚਾਰ ਸੰਸਥਾ ਨੂੰ ਮੁੜ ਸੁਰਜੀਤ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਕ ਐਡਹਾਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਅਗਲੇ 6 ਮਹੀਨੇ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੰਸਥਾ ਦੇ ਕੰਮ ਕਾਰ ਨੂੰ ਚਲਾਵੇਗੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਇਸ ਕਮੇਟੀ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਪ੍ਰਮੁੱਖ ਸਲਾਹਕਾਰ ਹੋਣਗੇ, ਸਲਾਹਕਾਰਾਂ ਵਿਚ ਗਿਆਨੀ ਰਣਜੀਤ ਸਿੰਘ ਦਿੱਲੀ, ਗਿਆਨੀ ਰਣਜੀਤ ਸਿੰਘ ਗ਼ੋਹਰ, ਪ੍ਰੈਸ ਸਕਤੱਰ ਗਿਆਨੀ ਜੋਗਿੰਦਰ ਸਿੰਘ ਅਜ਼ਾਦ, ਸਕਤੱਰ ਗਿਆਨੀ ਜਸਵਿੰਦਰ ਸਿੰਘ ਦਰਦੀ, ਮੈਂਬਰ ਗਿਆਨੀ ਹਰਿਜੋਤ ਸਿੰਘ ਅਤੇ ਐਡਜੈਕਟਿਵ ਮੈਂਬਰ ਗਿਆਨੀ ਅਮਰਜੀਤ ਸਿੰਘ ਹੋਣਗੇ। ਉਨਾ ਦੱਸਿਆ ਕਿ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਯਤਨਸ਼ੀਲ ਰਹੀ ਸੰਸਥਾ ਦੇ ਕਾਰਜਾਂ ਵਿੱਚ ਖੜੋਤ ਆ ਗਈ ਸੀ, ਪ੍ਰੰਤੂ ਹੁਣ ਨਵੀਂ ਗਠਿਤ ਕੀਤੀ ਗਈ ਕਮੇਟੀ ਇਸ ਦੇ ਕੰਮ ਨੂੰ ਸੂਚਾਰੂ ਢੰਗ ਨਾਲ ਚਲਾਇਆ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply