Thursday, March 12, 2026

ਮਿਡ-ਡੇ-ਮੀਲ ਵਰਕਰ ਯੂਨੀਅਨ ਵਲੋਂ ਆਪਣੇ ਹੱਕਾਂ ਲਈ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿਖੇ ਅੱਜ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਅਹਿਮ ਮੀਟਿੰਗ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ‘ਚ ਕੀਤੀ ਗਈ।ਜਿਸ ਨੂੰ ਸੰਬੋਧਨ ਕਰਦਿਆਂ ਮਮਤਾ ਸ਼ਰਮਾ ਨੇ ਕਿਹਾ ਕਿ ਆਮ-ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਮਿਡ-ਡੇ-ਮੀਲ ਵਰਕਰਾਂ ਦੀਆਂ ਉਜ਼ਰਤਾਂ 3000/- ਰੁਪੈ ਤੋਂ 6000/- ਰੁਪੈ ਕਰਨ ਦਾ ਵਾਅਦਾ ਕੀਤਾ ਸੀ।ਪਰ ਬੜੇ ਅਫਸੋਸ ਨਾਲ ਦੱਸਣਾ ਪੈ ਰਿਹਾ ਹੈ ਕਿ ਅੱਜ ਲਗਭਗ ਸਵਾ ਸਾਲ ਬੀਤ ਜਾਣ ਉਪਰੰਤ ਵੀ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਉਜ਼ਰਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।ਇਸ ਮਹਿਗਾਈ ਦੇ ਸਮੇਂ ਨਿਗੂਣੇ ਮਾਣ ਭੱਤੇ ‘ਚ ਗੁਜ਼ਾਰਾ ਕਰਨਾ ਮੁਮਕਿਨ ਨਹੀਂ।ਜਥੇਬੰਦੀ ਆਗੂਆਂ ਨੇ ਨਾਅਰੇਬਾਜ਼ੀ ਕਰਕੇ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਵਰਕਰਾਂ ਦੀਆਂ ਘੱਟੋ ਘੱਟ ਉਜ਼ਰਤਾਂ ਵਿੱਚ ਬਣਦਾ ਵਾਧਾ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਨੂੰ ਹੱਕਾਂ ਦੀ ਰਾਖੀ ਲਈ ਭਵਿੱਖ ਵਿੱਚ ਤਿੱਖੇ ਸੰਘਰਸ਼ਾਂ ਦਾ ਪੱਲਾ ਫੜਨਾ ਪਵੇਗਾ।ਉਨਾਂ ਕਿਹਾ ਕਿ ਪਹਿਲੇ ਪੜਾਅ ‘ਚ 28 ਮਈ ਤੋਂ 1 ਜੂਨ ਤੱਕ ਕੈਬਿਨੇਟ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ ਅਤੇ ਮੰਗ ਪੱਤਰ ਸੌਂਪੇ ਜਾਣਗੇ।1 ਜੂਨ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਘਰ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤਾ ਜਾਵੇਗਾ।
ਇਸ ਮੌਕੇ ਸਰਬਜੀਤ ਕੌਰ ਭੋਰਸ਼ੀ, ਕੰਵਲਜੀਤ ਕੌਰ ਲਸ਼ਕਰੀ ਨੰਗਲ, ਜਸਵਿੰਦਰ ਕੌਰ ਮਹਿਤਾ, ਪਰਮਜੀਤ ਕੌਰ ਲੇਹਰਕਾ, ਰਾਜਵਿੰਦਰ ਕੌਰ ਜੇਠੂਵਾਲ, ਪ੍ਰੇਮ ਲਤਾ ਅੰਮ੍ਰਿਤਸਰ, ਦਲਜੀਤ ਕੌਰ, ਚਰਨਜੀਤ ਕੌਰ ਅੰਮ੍ਰਿਤਸਰ, ਪਰਮਜੀਤ ਕੌਰ ਵੈਰੋਵਾਲ, ਸਰਬਜੀਤ ਕੌਰ ਲੱਧਾ ਮੁੰਡਾ ਆਦਿ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …