Thursday, October 15, 2026

ਪ੍ਰੋ. ਨਿਰਮਲ ਸਿੰਘ ਰੰਧਾਵਾ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਸ਼ਤਾਬਦੀ ਸਮਾਗਮਾਂ ਅਤੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਸਬੰਧੀ ਪ੍ਰਕਾਸ਼ਿਤ ਹੋਣੇ ਯਾਦਗਾਰੀ “ਅਭਿਨੰਦਨ ਗ੍ਰੰਥ” ਵਿੱਚ ਵਿਸ਼ੇਸ਼ ਸਹਿਯੋਗ ਦੇਣ ਵਾਲੇ ਬਾਬਾ ਬੁੱਢਾ ਜੀ ਵੰਸ਼ਜ਼ ਪ੍ਰੋ. ਨਿਰਮਲ ਸਿੰਘ ਰੰਧਾਵਾ ਬਾਬਾ ਸਹਾਰੀ ਗੁਰੂ ਕਾ ਹਾਲੀ ਸੰਪਰਦਾ ਦੇ ਮੁਖੀ ਨੂੰ ਸਨਮਾਨਿਤ ਕੀਤਾ ਗਿਆ। ਦਿਲਜੀਤ ਸਿੰਘ ਬੇਦੀ ਨੇ ਪ੍ਰੋ. ਰੰਧਾਵਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ, ਯਾਦਗਾਰੀ ਬਾਬਾ ਫੂਲਾ ਸਿੰਘ “ਅਭਿਨੰਦਨ ਗ੍ਰੰਥ” ਅਤੇ ਬੁੱਢਾ ਦਲ ਵਲੋਂ ਪ੍ਰਕਾਸ਼ਿਤ ਹੁੰਦਾ ਰਸਾਲਾ “ਨਿਹੰਗ ਸਿੰਘ ਸੰਦੇਸ਼” ਦਾ ਵਿਸ਼ੇਸ਼ ਅੰਕ ਅਤੇ 3100/- ਰੁਪਏ ਲੇਖ ਸੇਵਾਫਲ ਵਜੋਂ ਸਨਮਾਨ ਭੇਟ ਕੀਤਾ।ਇਸ ਮੌਕੇ ਜਸਵਿੰਦਰ ਸਿੰਘ ਦੀਨਪੁਰ ਤੇ ਪਰਮਜੀਤ ਸਿੰਘ ਬਾਜਵਾ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …