ਭੀਖੀ, 25 ਮਈ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਬਾਹਰਵੀਂ ਕਲਾਸ ਦੇ ਨਤੀਜੇ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਦੱਸਿਆ ਕਿ ਬਾਹਰਵੀਂ (ਆਰਟਸ, ਕਾਮਰਸ ਅਤੇ ਸਾਇੰਸ) ਪ੍ਰੀਖਿਆ ਵਿੱਚ ਬੈਠੇ ਸਕੂਲ ਦੇ ਸਾਰੇ 106 ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ।12 ਵਿਦਿਆਰਥੀਆਂ ਨੇ 90 ਪ਼੍ਰਤੀਸ਼ਤ ਤੋਂ ਉਪਰ, 31 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉਪਰ, 42 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਅੰਕ ਅਤੇ 21 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ।
ਬਾਹਰਵੀਂ ਆਰਟਸ ਵਿਚੋਂ ਪ੍ਰਭਜੋਤ ਰਾਣੀ ਪੁੱਤਰੀ ਹਰਕੇਸ਼ ਕੁਮਾਰ ਨੇ 500 ਅੰਕਾਂ ਵਿੱਚੋਂ 484 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਪਰਮਜੀਤ ਕੌਰ ਪੁੱਤਰੀ ਹਰਪਾਲ ਸਿੰਘ ਨੇ 500 ਅੰਕਾਂ ਵਿੱਚੋਂ 481 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਖਮਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 500 ਅੰਕਾਂ ਵਿੱਚੋਂ 460 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਬਾਹਰਵੀਂ ਕਾਮਰਸ ਵਿਚੋ ਕਾਸ਼ਿਕਾ ਪੁੱਤਰੀ ਸੁਰੇਸ਼ ਕੁਮਾਰ ਨੇ 500 ਅੰਕਾਂ ਵਿਚੋਂ 467 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਰਮਨਦੀਪ ਕੌਰ ਪੁੱਤਰੀ ਬਲਕਾਰ ਸਿੰਘ ਨੇ 500 ਅੰਕਾਂ ਵਿਚੋਂ 453 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਮਨਦੀਪ ਕੌਰ ਪੁੱਤਰੀ ਸੰਤੋਖ ਸਿੰਘ ਨੇ 500 ਅੰਕਾਂ ਵਿੱਚੋਂ 429 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਬਾਹਰਵੀਂ ਸਾਇੰਸ ਗਰੁੱਪ ਵਿਚੋਂ ਵਿਸ਼ਵਪ੍ਰੀਤ ਸ਼ਰਮਾ ਪੁੱਤਰੀ ਜਸਵਿੰਦਰ ਕੁਮਾਰ ਨੇ 500 ਅੰਕਾਂ ਵਿੱਚੋਂ 461 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ, ਨੀਲਮ ਪੁੱਤਰੀ ਰਾਜੇਸ਼ ਕੁਮਾਰ ਨੇ 500 ਅੰਕਾਂ ਵਿਚੋਂ 460 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਬਬਨਦੀਪ ਪੁੱਤਰੀ ਮੱਖਣ ਸਿੰਘ ਨੇ 500 ਅੰਕਾਂ ਵਿੱਚੋਂ 458 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਬੱਚਿਆਂ ਦੀਆਂ ਅਹਿਮ ਪੁਜੀਸ਼ਨਾਂ ਆਉਣ ‘ਤੇ ਪ੍ਰਿੰਸੀਪਲ ਸੰਜੀਵ ਕੁਮਾਰ, ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਮਾ: ਅਮ੍ਰਿੰਤ ਲਾਲ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
Check Also
ਇੰਸਟੀਚਿਊਟ ਫਾਰ ਦ ਬਲਾਈਂਡ ਨੇ 102 ਸਾਲਾ ਸਥਾਪਨਾ ਦਿਵਸ ਮਨਾਇਆ
ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣਾਂ ਦੀ ਸੇਵਾ ਲਈ ਸੰਸਥਾ ਦੀ ਕੀਤੀ ਸ਼ਲਾਘਾ …