ਅੰਮ੍ਰਿਤਸਰ, 25 ਮਈ (ਜਗਦੀਪ ਸਿੰਘ) – ਬੁੱਢਾ ਦਲ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਬੁਰਜ਼
ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਬਾਬਾ ਅਮਰੀਕ ਸਿੰਘ ਵਲੋਂ ਕੀਤੀ ਅਰਦਾਸ ੳਪਰੰਤ ਮੁੱਖ ਗੇਟ ‘ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ ਦੇ ਆਦੇਸ਼ ਅਨੁਸਾਰ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹਰ ਰੋਜ਼ ਠੰਡੇ ਮਿੱਠੇ ਜਲ ਦੀਆਂ ਵੱਖ-ਵੱਖ ਗੇਟਾਂ ‘ਤੇ ਛਬੀਲਾਂ ਲੱਗਣਗੀਆਂ ਅਤੇ 6 ਜੂਨ ਠੰਡੇ ਮਿੱਠੇ ਜਲ ਦੀ ਛਬੀਲ਼ ਨਾਲ ਛੋਲਿਆਂ ਦੀਆਂ ਘੁੰਗਣੀਆਂ ਵਰਤਾਈਆਂ ਜਾਣਗੀਆਂ।
ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗਗਨ ਸਿੰਘ, ਬਾਬਾ ਪਿਆਰਾ ਸਿੰਘ, ਮਨੋਜ ਕੁਮਾਰ ਮਿੰਟੂ ਨੇ ਸੰਗਤਾਂ ਨੂੰ ਜਲ ਛਕਾਉਣ ਦੀ ਸੇਵਾ ਕੀਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media