ਪਟਿਆਲਾ, 25 ਮਈ (ਪੰਜਾਬ ਪੋਸਟ ਬਿਊਰੋ) – ਬੁੱਢਾ ਦਲ ਪਬਲਿਕ ਸਕੂਲ ਪਟਿਆਲਾ (ਬੈਚ 2018) ਦੀ ਸਾਬਕਾ ਵਿਦਿਆਰਥਣ ਸਕਸ਼ਮਾ ਨੇ ਯੂ.ਪੀ.ਐਸ.ਸੀ
ਸਿਵਲ ਸਰਵਿਸਿਜ਼ ਪ੍ਰੀਖਿਆ 2022 ਵਿੱਚ 446ਵਾਂ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਦੇ ਸਰਪ੍ਰਸਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸਕੂਲ ਪ੍ਰਧਾਨ ਸ਼੍ਰੀਮਤੀ ਸੁਖਵਿੰਦਰਜੀਤ ਕੌਰ, ਸਕੂਲ ਦੇ ਸਿੱਖਿਆ ਨਿਰਦੇਸ਼ਕ ਤੇ ਸਲਾਹਕਾਰ ਐਡਵੋਕੇਟ ਕਰਨਰਾਜਬੀਰ ਸਿੰਘ, ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਆਦਿ ਨੇ ਇਸ ਸ਼ਾਨਦਾਰ ਸਫਲਤਾ ਲਈ ਵਿਦਿਆਰਥਣ ਸਕਸ਼ਮਾ ਨੰ ਵਧਾਈ ਦਿੰਦਿਆਂ ਆਉਣ ਸਮੇਂ ‘ਚ ਚੰਗੇ ਭਵਿੱਖ ਦੀ ਕਾਮਨਾ ਕੀਤੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media