ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ
ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਰੋਜ਼ਗਾਰ ਕੈਂਪ ਵਿੱਚ ਸਾਡਾ ਪਿੰਡ, ਭਾਰਤੀ ਐਕਸਾ, ਫੋਨ ਪੇਅ, ਨਿਵਾ ਭੁਪਾ ਹੈਲਥ ਆਦਿ ਮਸ਼ਹੂਰ ਕੰਪਨੀਆਂ ਨੇ ਭਾਗ ਲਿਆ।ਕੰਪਨੀਆਂ ਵਲੋਂ ਸੇਲਜ਼ ਐਗਿਊਕੀਟਿਵ, ਡਿਊਟੀ ਮੈਨੇਜ਼ਰ, ਯੂਨਿਟ ਮੈਨੇਜ਼ਰ, ਏਜੰਸੀ ਮੈਨੇਜ਼ਰ ਕਸਟਮਰ ਕੇਅਰ, ਫੀਲਡ ਸੇਲਜ਼ ਐਗਿਊਕੀਟਿਵ, ਸਰਵਿਸ ਐਡਵਾਇਜ਼ਰ ਆਦਿ ਅਸਾਮੀਆਂ ਲਈ ਚੋਣ ਕੀਤੀ ਗਈ।ਇਸ ਰੋਜ਼ਗਾਰ ਕੈਂਪ ਵਿੱਚ ਭਾਗ ਲੈਣ ਵਾਲੇ 67 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media