ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਢੋਟੀਆ ‘ਚ ਬੱਚਿਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਦੁਨਿਆਵੀ ਗਿਆਨ ਨਾਲ ਜੋੜਨ ਲਈ
ਸਮੇਂ-ਸਮੇਂ ਤੇ ਵੱਖ-ਵੱਖ ਸਥਾਨਾਂ ‘ਤੇ ਲਿਜਾਇਆ ਜਾਂਦਾ ਹੈ।ਇਸ ਲੜੀ ਨੂੰ ਅੱਗੇ ਤੋਰਦੇ ਹੋਏ ਬੱਚਿਆਂ ਨੂੰ ਪੁਲਿਸ ਦਫਤਰ, ਡਾਕ ਘਰ ਤਰਨ ਤਾਰਨ, ਸਿਵਲ ਹਸਪਤਾਲ ਅਤੇ ਗਾਂਧੀ ਪਾਰਕ ਤਰਨਤਾਰਨ ਵਿਖੇ ਲਿਜਾਇਆ ਗਿਆ।ਥਾਣਾ ਸਿਟੀ ਇੰਚਾਰਜ਼ ਸਾਗਰ ਬਨਾਲ ਅਤੇ ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਵਲੋਂ ਬੱਚਿਆਂ ਅਤੇ ਸਟਾਫ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਬੱਚਿਆਂ ਨੂੰ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਧਵਨ ਵਲੋਂ ਬੱਚਿਆਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਵਾਰਡਾਂ ਦਾ ਦੌਰਾ ਵੀ ਕਰਵਾਇਆ ਗਿਆ।ਬਾਅਦ ਵਿੱਚ ਬੱਚਿਆਂ ਨੂੰ ਡਾਕ ਘਰ ਤਰਨਤਾਰਨ ਵਿਖੇ ਲਿਜਾਇਆ ਗਿਆ।ਜਿਥੇ ਡਾਕ ਘਰ ਦੇ ਮੁੱਖ ਅਫ਼ਸਰ ਨੇ ਵੀ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਬੱਚਿਆਂ ਨੂੰ ਡਾਕ ਘਰ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਤੋਂ ਬਾਅਦ ਬੱਚਿਆਂ ਨੂੰ ਮਨੋਰੰਜ਼ਨ ਲਈ ਗਾਂਧੀ ਪਾਰਕ ਵਿਖੇ ਵੀ ਲਿਜਾਇਆ ਗਿਆ।ਅਕਾਲ ਅਕੈਡਮੀ ਢੋਟੀਆਂ ਦੇ ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਨੇ ਇਹਨਾਂ ਵੱਖ-ਵੱਖ ਅਦਾਰਿਆਂ ਦੇ ਅਧਿਕਾਰੀਆਂ ਦਾ ਸ਼ੁਕਰੀਆ ਕਰਦੇ ਹੋਏ ਬੱਚਿਆਂ ਵਲੋਂ ਤਿਆਰ ਕੀਤੇ ਗਏ ਧੰਨਵਾਦ ਕਾਰਡ ਵੀ ਭੇਂਟ ਕੀਤੇ ਗਏ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media