Wednesday, September 30, 2026

ਬਾਰਵੀਂ ’ਚ ਜਿਲ੍ਹੇ ’ਚੋਂ ਪਹਿਲਾ ਤੇ ਤੀਜ਼ਾ ਸਥਾਨ ਹਾਸਲ ਕਰਨ ਵਾਲੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ

ਕਾਰਜ਼ਕਾਰੀ ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਸੰਗਰੂਰ, 25 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਅਤੇ ਅੰਜਲੀ ਰਾਣੀ ਵਲੋਂ ਜਿਲ੍ਹਾ ਸੰਗਰੂਰ ਵਿਚੋਂ ਕ੍ਰਮਵਾਰ ਪਹਿਲਾ ਤੇ ਤੀਜਾ ਸਥਾਨ ਹਾਸਲ ਕੀਤਾ ਗਿਆ ਹੈ।ਦੋਵਾਂ ਵਿਦਿਆਰਥਣਾਂ ਨੂੰ ਅੱਜ ਕਾਰਜ਼ਕਾਰੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਕੇ ਉਨਾਂ ਦੀ ਹੌਂਸਲਾ ਅਫਜਾਈ ਦੋਵਾਂ ਵਿਦਿਆਰਥਣਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।ਜਿਕਰਯੋਗ ਹੈ ਕਿ ਸਿਮਰਜੀਤ ਕੌਰ ਸ਼ਹੀਦ ਸ. ਭਲਵਾਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਅਤੇ ਅੰਜ਼ਲੀ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੂਡੀਆਂ ਦੀ ਵਿਦਿਆਰਥਣ ਹੈ।
ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ਼ ਸਿੰਘ, ਸਕੂਲ ਮੁਖੀ ਪ੍ਰਿੰਸੀਪਲ ਕਰਮਜੀਤ ਕੌਰ ਤੇ ਹਰਬੰਸ ਸਿੰਘ ਹਰੀਕਾ ਸਮੇਤ ਹੋਰ ਅਧਿਆਪਕ ਤੇ ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …