Saturday, April 18, 2026

ਮਾਲ ਰੋਡ ਸਕੂਲ ਬਾਰ੍ਹਵੀਂ ਦੀਆਂ ਵਿਦਿਆਰਥਣਾਂ ਨੇ ਨਤੀਜਿਆਂ ‘ਚ ਮਾਰੀਆਂ ਮੱਲਾਂ

ਦ੍ਰਿਸ਼ਟੀ ਅਤੇ ਸਿਮਰਨ ਨੇ 96.8% ਅੰਕਾਂ ਨਾਲ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਸਥਿਤ ਸਕੂਲ ਆਫ਼ ਐਮੀਨੈਂਸ ਮਾਲ ਰੋਡ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼ੇ੍ਣੀ ਦੇ ਐਲਾਨੇ ਗਏ ਨਤੀਜਿਆਂ ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।ਉਨਾਂ ਦੱਸਿਆ ਕਿ ਵਿਦਿਆਰਥਣਾਂ ਦ੍ਰਿਸ਼ਟੀ ਅਤੇ ਸਿਮਰਨ ਨੇ ਬਾਰ੍ਹਵੀਂ ’ਚੋਂ 96.8% ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਸਥਾਨ, ਦਿਵਿਆ ਨੇ 96.6% ਅੰਕਾਂ ਨਾਲ ਦੂਸਰਾ ਸਥਾਨ ਅਤੇ ਨੈਂਨਸੀ ਨੇ 96% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ।
ਉਨਾਂ ਕਿਹਾ ਕਿ ਸਕੂਲ ਦੀਆਂ ਲਗਭਗ 68 ਵਿਦਿਆਰਥਣਾਂ ਨੇ 90% ਤੋਂ ਵਧ ਅੰਕ, 200 ਵਿਦਿਆਰਥਣਾਂ ਨੇ 80% ਤੋਂ 90% ਅੰਕ ਅਤੇ ਬਾਕੀ ਲਗਭਗ ਸਾਰੀਆਂ ਵਿਦਿਆਰਥਣਾਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦੀ ਮਿਆਰੀ ਸਿੱਖਿਆ ਪ੍ਰਣਾਲੀ ਦਾ ਸਬੂਤ ਦਿੱਤਾ, ਜਿਸ ਦਾ ਸਿਹਰਾ ਸਕੂਲ ਦੇ ਮਿਹਨਤੀ ਅਤੇ ਪ੍ਰਤਿਬੱਧ ਅਧਿਆਪਕਾਂ ਦੇ ਸਿਰ ਜਾਂਦਾ ਹੈ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸੁਸ਼ੀਲ ਕੁਮਾਰ ਤੁਲੀ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਦੀ ਸਮੁੱਚੀ ਟੀਮ ਨੇ ਸਕੂਲ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …