ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਜਿਲਾ੍ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਵ ਸਿਹਤ
ਸੰਗਠਨ ਵਲੋਂ ਮਿਤੀ 28,29 ਅਤੇ 30 ਮਈ 2023 ਨੂੰ ਕੀਤੇ ਜਾਣ ਵਾਲੇ ਪਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਤੋਂ ਇਕ ਚੇਤਨਾ ਰੈਲੀ ਨੂੰ ਰਹੀ ਝੰਡੀ ਦੇ ਰਵਾਨਾ ਕੀਤਾ ਗਿਆ।ਰੈਲੀ ਵਿਚ ਸਮੂਹ ਪ੍ਰੋਗਰਾਮ ਅਫਸਰਾਂ, ਜਿਲਾ੍ ਅੀਧਕਾਰੀਆਂ ਅਤੇ ਸਮੂਹ ਸਟਾਫ ਨੇ ਸ਼ਮੂਲੀਅਤ ਕੀਤੀ।ਇਸ ਰੈਲੀ ਦੇ ਨਾਲ ਆਟੋ ਰਿਕਸ਼ਿਆਂ ਦੁਆਰਾ ਲੋਕਾਂ ਨੂੰ ਇਸ ਮੁਹਿੰਮ ਦੌਰਾਨ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਗਈ।ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਕਿਹਾ ਕਿ ਬੇਸ਼ਕ ਭਾਰਤ ਪੋਲਿੳ ਮੁਕਤ ਦੇਸ਼ਾਂ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਵਲੋ ਇਹ ਰਾਊਂਡ ਚਲਾਏ ਜਾ ਰਹੇ ਹਨ।ਉਨਾ ਨੇ ਕਿਹਾ ਪੋਲੀੳ ਵਰਗੀ ਲਾ-ਇਲਾਜ਼ ਬਿਮਾਰੀ ਨਾਲ ਨਜਿਠਣ ਲਈ ਸਿਹਤ ਵਿਭਾਗ ਨੂੰ ਸਮੂਹ ਜਨਤਾ ਦੇ ਸਹਿਯੋਗ ਦੀ ਉਨੀ ਹੀ ਲੋੜ ਹੈ।ਇਸ ਆੳਣ ਵਾਲੇ ਰਾਊਡ ਲਈ ਸਿਹਤ ਵਿਭਾਗ ਵਲੋਂ ਮੁਕੰਮਲ ਤੋਰ ‘ਤੇ ਤਿਆਰੀ ਕਰ ਲਈ ਗਈ ਹੈ। ਉਨਾਂ ਸੀਨੀਅਰ ਮੈਡੀਕਲ ਅਫਸਰ ਅਤੇ ਮੈਡੀਕਲ ਅਫਸਰਾ ਨੂੰ ਹਦਾਇਤ ਕੀਤੀ ਕਿ ਇਸ ਰਾਊਂਡ ਵਿੱਚ ਨਵ-ਜਨਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦਾ ਕੋਈ ਵੀ ਬੱਚਾ ਜੀਵਨ ਰੂਪੀ ਪੋਲੀੳ ਦੀਆਂ 2 ਬੂੰਦਾਂ ਤੋਂ ਵਾਂਝਾ ਨਹੀ ਰਹਿਣਾ ਚਾਹੀਦਾ।ਜਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਕਿਹਾ ਕਿ ਇਸ ਆੳਣ ਵਾਲੇ ਰਾਊਂਡ ਲਈ ਸਿਹਤ ਵਿਭਾਗ ਵਲੋਂ ਮੁਕੰਮਲ ਤੋਰ ਤੇ ਤਿਆਰੀ ਕਰ ਲਈ ਗਈ ਹੈ।ਇਸ ਰਾਊਂਡ ਤਹਿਤ 0 ਤੋਂ 5 ਸਾਲ ਦੇ 145747 ਬੱਚਿਆ ਨੂੰ 2498 ਟੀਮਾਂ ਵਲੋਂ ਪੋਲੀਓ ਦੀਆਂ 2 ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 117 ਸੁਪਰਵਾਈਜਰਾਂ ਵਲੋ ਇਨਾਂ ਦਾ ਨਿਰੀਖਣ ਕੀਤਾ ਜਾਵੇਗਾ।
ਇਸ ਅਵਸਰ ਤੇ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਸ਼ੈਲਿੰਦਰ ਸਿੰਘ, ਜਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ, ਜਿਲ੍ਹਾ ਟੀ.ਬੀ ਅਫਸਰ ਡਾ. ਸੁਖਜਿੰਦਰ ਸਿੰਘ, ਜਿਲ੍ਹਾ ਮਾਸ ਮੀਡੀਆ ਅਫਸਰ ਸੁਖਦੇਵ ਸਿੰਘ ਰੰਧਾਵਾ, ਜਿਲਾ੍ ਐਮ.ਈ.ਆਈ.ਓ ਅਮਰਦੀਪ ਸਿੰਘ, ਗਗਨਦੀਪ ਸਿੰਘ, ਰਣਜੀਤ ਕੌਰ ਸਮੂਹ ਸਟਾਫ ਆਦਿ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media