ਭੀਖੀ, 27 ਮਈ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਨਤੀਜੇ ਵਿਚੋਂ ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ
ਮੰਦਰ ਭੀਖੀ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਦਸਵੀਂ ਕਲਾਸ ਦੇ 53 ਵਿਦਿਆਰਥੀਆਂ ਵਿੱਚੋਂ 8 ਵਿਦਿਆਰਥੀਆਂ ਨੇ 90 ਪ਼੍ਰਤੀਸ਼ਤ ਤੋਂ ਵੱਧ ਅੰਕ, 10 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, 21 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ, 9 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅਤੇ 5 ਵਿਦਿਆਰਥੀਆਂ ਨੇ 50 ਪ੍ਰਤੀਸ਼ਤ ਤੋਂ ਅੰਕ ਪ੍ਰਾਪਤ ਕੀਤੇ।ਹੇਜ਼ਲ ਗੁਪਤਾ ਪੁੱਤਰੀ ਨੀਰਜ਼ ਗੁਪਤਾ ਨੇ 650 ਅੰਕਾਂ ਵਿਚੋਂ 625 ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਪ੍ਰਿੰਸ ਕੁਮਾਰ ਪੁੱਤਰ ਸੁਰੇਸ਼ ਕੁਮਾਰ ਨੇ 650 ਅੰਕਾਂ ਵਿੱਚੋਂ 605 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਖਪ੍ਰੀਤ ਕੌਰ ਪੁੱਤਰੀ ਜਗਦੀਸ਼ ਸਿੰਘ ਨੇ 650 ਅੰਕਾਂ ਵਿੱਚੋਂ 604 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਬੱਚਿਆਂ ਦੀਆਂ ਵਧੀਆ ਪੁਜੀਸ਼ਨਾਂ ਆਉਣ ‘ਤੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ, ਮੈਨੇਜਮੈਂਟ ਕਮੇਟੀ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਮਾ: ਅਮ੍ਰਿੰਤ ਲਾਲ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media