Saturday, August 15, 2026

ਡੀ.ਏ.ਵੀ ਸਕੂਲ ‘ਚ ਇੰਨਵੈਸਚਰ ਸਮਾਰੋਹ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਅੰਮ੍ਰਿਤਸਰ ਵਿਖੇ ਅਕਾਦਮਿਕ ਸਾਲ 2023-24 ਲਈ ਇੰਨਵੈਸਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ।ਨੌਜਵਾਨਾਂ ਵਿੱਚ ਲੀਡਰਸ਼ਿ਼ਪ ਦੇ ਗੁਣਾਂ ਨੂੰ ਉਤਸ਼ਾਹਿਤ ਕਰਨ ਲਈ 80 ਵਿਦਿਆਰਥੀਆਂ ਦੀ ਕੌਂਸਲ ਦਾ ਗਠਨ ਕੀਤਾ ਗਿਆ।ਕਰਨਲ ਉਮੈਦ ਸਿੰਘ ਰਾਠੌੜ, ਸੈਨਾ ਮੈਡਲ ਅਤੇ ਵਿਸ਼ੇਸ਼ ਸੇਵਾ ਮੈਡਲ, ਭਾਰਤੀ ਫੌਜ ਦੇ ਇੱਕ ਉਚ ਪੱਧਰੀ ਅਤੇ ਇੱਕ ਵਿਲੱਖਣ ਅਧਿਕਾਰੀ ਜੋ ਕਿ ਵਰਤਮਾਨ ਵਿੱਚ ਅੰਮ੍ਰਿਤਸਰ ਵਿਖੇ ਮਿਲਟਰੀ ਪੁਲਿਸ ਯੂਨਿਟ ਦੇ ਕਮਾਂਡਿੰਗ ਅਫਸਰ ਵਜੋਂ ਤਾਇਨਾਤ ਹਨ ਅਤੇ ਹਥਿਆਰਬੰਦ ਬਲਾਂ ਦੇ ਇੱਕ ਅਧਿਕਾਰੀ ਕਰਨਲ ਗੁਰਮਹਿੰਦਰ ਸਮਾਰੋਹ ਦੇ ਮੁੱਖ ਮਹਿਮਾਨ ਸਨ ।
ਕਰਨਲ ਉਮੈਦ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੱਚੀ ਅਗਵਾਈ ਅਤੇ ਦੂਜਿਆ ਪ੍ਰਤੀ ਸਤਿਕਾਰ ਕਰਨ ਦੀ ਭਾਵਨਾ ‘ਤੇ ਜ਼ੋਰ ਦਿੱਤਾ।ਅਹੁੱਦੇਦਾਰਾਂ ਵੱਲੋਂ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸਟੂਡੈਂਟ ਕੌਂਸਲ ਨੇ ਸਹੰੁ ਚੁੱਕੀ ਕਿ ਉਹ ਵਫ਼ਾਦਾਰੀ, ਸੱਚਾਈ ਤੇ ਸਨਮਾਨ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣਗੇ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਨੇ ਵਿਅਿਾਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਦੂਜਿਆ ਲਈ ਰੋਲ ਮਾਡਲ ਬਣਨ ਦੀ ਸਲਾਹ ਦਿੱਤੀ।
ਸਕੂਲ ਦੇ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …