Saturday, July 18, 2026

ਪਿੰਗਲਵਾੜਾ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਦੱਸਵੀਂ ਦੇ ਨਤੀਜਿਆਂ ‘ਚ ਹਾਸਲ ਕੀਤੀ ਮੈਰਿਟ

ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੱਸਵੀਂ ਸਕੂਲ ਦੇ ਐਲਾਨੇ ਨਤੀਜਿਆ ਵਿੱਚ ਪਿੰਗਲਵਾੜਾ ਸੁਸਾਇਟੀ ਆਫ ਉਨਟਾਰੀਉ ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ) ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀ: ਸੈ: ਸਕੂਲ ਮਾਨਾਂਵਾਲਾ ਕਲਾਂ ਦੀਆਂ ਦੋ ਵਿਦਿਆਰਥਣਾਂ ਸਿਮਰਜੀਤ ਕੌਰ ਤੇ ਨਵਦੀਪ ਕੌਰ ਨੇ 97.23% ਅੰਕ ਲੈ ਕੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ਼ ਕਰਕੇ ਪਿੰਗਲਵਾੜਾ ਸੰਸਥਾ, ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ।ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ: ਇੰਦਰਜੀਤ ਕੌਰ ਨੇ ਮੈਰਿਟ ਪ੍ਰਾਪਤ ਕਰਨ ਵਾਲੀਆਂ ਬੱਚੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ ਅਤੇ ਬੱਚੀਆਂ, ਉਨਾਂ ਨੂੰ ਪੜ੍ਹਾਉਂਦੇ ਸਕੂਲ ਸਟਾਫ, ਅਤੇ ਮਾਪਿਆਂ ਨੂੰ ਵਧਾਈ ਦਿੱਤੀ।ਮੈਰਿਟ ਪ੍ਰਾਪਤ ਕਰਨ ਵਾਲੀ ਬੱਚੀ ਸਿਮਰਨਜੀਤ ਕੌਰ ਨੇ ਆਖਿਆ ਕਿ ਉਸ ਦੇ ਪਿਤਾ ਆਟੋ ਚਲਾਉਂਦੇ ਹਨ, ਪੜ੍ਹ ਕੇ ਉਹ ਡਾਕਟਰ ਬਣਨਾ ਚਾਹੁੰਦੀ ਹੈ।ਵਿਦਿਆਰਥਣ ਨਵਦੀਪ ਕੌਰ ਨੇ ਆਪਣੀ ਮੈਰਿਟ ਦੀ ਖੁਸ਼ੀ ਨੂੰ ਬਿਆਨ ਕਰਦਿਆਂ ਆਖਦੀ ਹੈ ਕਿ ਕਿ ਉਸ ਦੇ ਪਿਤਾ ਮਜ਼ਦੂਰੀ ਕਰਦੇ ਹਨ ਤੇ ਉਹ ਸਾਫਟਵੇਅਰ ਇੰਜੀਨੀਅਰ ਬਣਨਾ ਚਾਹੁੰਦੀ ਹੈ।ਦੋਨੋਂ ਬੱਚੀਆਂ ਦਾ ਕਹਿਣਾ ਹੈ ਕਿ ਪਿੰਗਲਵਾੜਾ ਸੰਸਥਾ ਵੱਲੋਂ ਚੱਲਦਾ ਇਹ ਫ੍ਰੀ ਸਿੱਖਿਆ ਵਾਲਾ ਸਕੂਲ ਉਸ ਦੇ ਸੁਪਨਿਆਂ ਨੂੰ ਸਾਕਾਰ ਕਰਨ ‘ਚ ਭਰਪੂਰ ਸਹਾਈ ਹੋਇਆ ਹੈ ।
ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ, ਮੁਖਤਾਰ ਸਿੰਘ ਗੁਰਾਇਆ ਆਨਰੇਰੀ ਸੈਕਟਰੀ, ਕਰਨਲ ਦਰਸ਼ਨ ਸਿੰਘ ਬਾਵਾ, ਪਰਮਿੰਦਰ ਸਿੰਘ ਭੱਟੀ, ਸੁਰਿੰਦਰ ਕੌਰ ਭੱਟੀ ਗੁਰਨਾਇਬ ਸਿੰਘ, ਪ੍ਰਿੰਸੀਪਲ ਨਰੇਸ਼ ਕਾਲੀਆ, ਤਿਲਕ ਰਾਜ ਅਤੇ ਸਕੂਲ ਦਾ ਸਟਾਫ ਵੀ ਹਾਜ਼ਰ ਸਨ।

Check Also

DAV Public School celebrates outstanding success in NEET UG 2026

Amritsar, July 18 (Punjab Post Bureau) – DAV Public School Lawrence Road is proud to …