ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ
ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ।ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ ਪ੍ਰੀਖਿਆ ’ਚੋਂ 97% ਨੰਬਰਾਂ ਨਾਲ ਮੈਰਿਟ ਹਾਸਲ ਕੀਤੀ ਹੈ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਪ੍ਰਿੰ: ਨਾਗਪਾਲ ਨੇ ਦੱਸਿਆ ਕਿ ਸਕੂਲ ਦੀਆਂ ਹੋਰਨਾਂ ਵਿਦਿਆਰਥਣਾਂ ’ਚ ਵਾਮਿਕਾ ਠਾਕੁਰ ਤੇ ਸੰਦੀਪ ਕੌਰ ਨੇ 93.2% ਨਾਲ ਦੂਸਰਾ ਸਥਾਨ ਅਤੇ ਦਲਜੀਤ ਕੌਰ ਨੇ 91.2% ਅੰਕ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਮਰਸ ਗਰੁੱਪ ਦੀ ਵਸ਼ਿੰਕਾ ਠਾਕੁਰ ਨੇ 91.2 ਫੀਸਦੀ, ਨਵਪ੍ਰੀਤ ਕੌਰ ਨੇ 90.4 ਤੇ ਮਨਪ੍ਰੀਤ ਕੌਰ ਨੇ 89.6 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜ਼ਾ ਸਥਾਨ ਪ੍ਰਾਪਤ ਕੀਤਾ, ਜਦਕਿ ਸਾਇੰਸ ਗਰੁੱਪ ਦੀ ਹਰਨੀਤ ਕੌਰ ਨੇ 93.8, ਪ੍ਰਭਜੋਤ ਕੌਰ ਨੇ 90 ਤੇ ਦੀਕਸ਼ਾ ਅਤੇ ਜੈਸਮੀਨ ਕੌਰ ਨੇ 89.8 ਫੀਸਦੀ ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕੀਤਾ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media