Thursday, October 1, 2026

ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਧਾਰਮਿਕ ਪ੍ਰੋਗਰਾਮ

ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਤੇ ਸ੍ਰੀ ਸਹਿਜ ਪਾਠ ਪਾਏ ਗਏ।ਸੁਖਮਨਪ੍ਰੀਤ ਕੌਰ ਅੱਠਵੀ ਜਮਾਤ ਦੀ ਵਿਦਿਆਰਥਣ ਨੇ ਅੰਗਰੇਜ਼ੀ ਵਿੱਚ ਬਾਬਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਚਮਕੌਰ ਸਿੰਘ ਨੇ ਪੰਜਾਬੀ ਵਿੱਚ ਉਹਨਾਂ ਦੀਆਂ ਪ੍ਰਾਪਤੀਆਂ ਦੱਸੀਆਂ।ਅਧਿਆਪਕ ਜਸਵੀਰ ਕੌਰ ਨੇ ਸਟੇਜ ਸੈਕਟਰੀ ਦੀ ਸੇਵਾ ਨਿਭਾਈ।ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਬਾਬਾ ਜੀ ਦੀ ਆਪਣੇ ਜੀਵਨ-ਕਾਲ ਦੀ ਅਣਥੱਕ ਮਿਹਨਤ ਦੇ ਸਦਕਾ ਹੀ ਅੱਜ ਪੇਂਡੂ ਵਰਗ ਦੇ ਬੱਚੇ ਉੱਚ-ਕੋਟੀ ਦੀ ਦੁਨਿਆਵੀ ਵਿੱਦਿਆ ਅਕਾਲ ਅਕੈਡਮੀਆਂ ਵਿਚ ਲੈ ਰਹੇ ਹਨ ਅਤੇ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨਿਕਲ ਕੇ ਬਾਹਰ ਆ ਰਹੀ ਹੈ।ਇਨ੍ਹਾਂ ਅਕੈਡਮੀਆਂ ਵਿੱਚ ਜਿਥੇ ਬੱਚਿਆਂ ਨੂੰ ਸੰਸਾਰਿਕ ਵਿੱਦਿਆ ਦਿੱਤੀ ਜਾਂਦੀ ਹੈ, ਓਥੇ ਹੀ ਉਨ੍ਹਾਂ ਦੀ ਧਾਰਮਿਕ ਅਤੇ ਨੈਤਿਕ ਵਿੱਦਿਆ ਉਪਰ ਵੀ ਜ਼ੋਰ ਦਿੱਤਾ ਜਾਂਦਾ ਹੈ।ਜ਼ੋਨਲ ਡਾਇਰੈਕਟਰ ਗੁਲਸ਼ਨ ਵੋਹਰਾ ਅਤੇ ਜ਼ੋਨ ਇੰਚਾਰਜ਼ ਸੁਖਦੇਵ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬਾਬਾ ਜੀ ਦੇ ਪਾਏ ਰਾਹਾਂ `ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ।ਸੰਗਤਾਂ ਦੇ ਸਹਿਯੋਗ ਨਾਲ ਚਾਹ ਦੇ ਲੰਗਰ ਵੀ ਲਗਾਏ ਗਏ।

 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …