ਅੰਮ੍ਰਿਤਸਰ, 27 ਮਈ ਸੁਖਬੀਰ ਸਿੰਘ) – ਸੀ.ਈ.ਓ ਅੰਮ੍ਰਿਤਸਰ ਸਮਾਰਟ ਸਿਟੀ ਲਿਮ. -ਕਮ- ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੰਦੀਪ ਰਿਸ਼ੀ ਅੰਮ੍ਰਿਤਸਰ ਸਮਾਰਟ ਸਿਟੀ ਅਧੀਨ ਚੱਲ ਰਹੇ 2 ਅਹਿਮ ਪ੍ਰੋਜੈਕਟਾਂ ‘ਨਹਿਰੀ ਪਾਣੀ ਸਪਲਾਈ ਪ੍ਰੋਜੈਕਟ’ ਅਤੇ “ਰਾਹੀ ਈ-ਆਟੋ ਪ੍ਰੋਜੈਕਟ” ਨੂੰ ਲੈ ਕੇ ਮੀਡੀਆ ਨਾਲ ਰੂਬਰੂ ਹੁੰਦਿਆਂ ਦੱਸਿਆ ਕਿ ਪੰਜਾਬ ਵਿਚ ਜਮੀਨ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ ਅਤੇ ਕਈ ਥਾਵਾਂ ‘ਤੇ ਇਹ ਪਾਣੀ ਜਹਿਰੀਲੇ ਤੱਤਾਂ ਨਾਲ ਮਿਲ ਕੇ ਆ ਰਿਹਾ ਹੈ ਤੇ ਬਿਮਾਰੀਆਂ ਪਨਪ ਰਹੀਆਂ ਹਨ।
ਪ੍ਰੋਜੈਕਟ ਦੇ ਪਹਿਲੇ ਪੜ੍ਹਾਅ ਵਿਚ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਅੰਮ੍ਰਿਤਸਰ ਅਤੇ ਲੁਧਿਆਣਾ ਵਿਖੇ ਆਰੰਭੇ ਜਾਣ ਲਈ ਮੁਢਲਾ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ।ਅੰਮ੍ਰਿਤਸਰ ਸਮਾਰਟ ਸਿਟੀ ਅਤੇ ਵਰਲਡ ਬੈਂਕ ਫੰਡਿਗ ਅਧੀਨ ਇਸ ਪ੍ਰੋਜੈਕਟ ‘ਤੇ ਕੰਮ ਕਰਨ ਲਈ ਨਗਰ ਨਿਗਮ, ਅੰਮ੍ਰਿਤਸਰ ਵਲੋਂ ਅੰਮ੍ਰਿਤਸਰ ਵਾਟਰ ਐਡ ਵੇਸਟ ਵਾਟਰ ਮੈਨੇਜਮੈਂਟ ਲਿਮ. ਦਾ ਗਠਨ ਕੀਤਾ ਗਿਆ ਹੈ।ਪਹਿਲੇ ਪੜਾਅ ਵਿਚ ਤਕਰੀਬਨ 600 ਕਰੋੜ ਦੀ ਲਾਗਤ ਨਾਲ ਅੰਮ੍ਰਿਤਸਰ ਸ਼ਹਿਰ ਦੇ ਵਾਸੀਆਂ ਨੂੰ ਅੱਪਰਬਾਰੀ ਦੋਆਬ ਨਹਿਰ ਦੇ ਪਾਣੀ ਨੂੰ ‘ਵੱਲ੍ਹਾ’ ਵਿਖੇ ਲਗਾਏ ਜਾ ਰਹੇ ਟ੍ਰੀਟਮੈਂਟ ਪਲਾਂਟ ਰਾਹੀਂ ਟ੍ਰੀਟ ਕਰਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਬਣਾਈਆਂ ਗਈਆਂ ਓਵਰ ਹੈਡ ਸਟੋਰੇਜ਼ ਰੈਜ਼ਰਵਾਇਰ ਪਾਣੀ ਦੀਆਂ ਟੈਂਕੀਆਂ ਦਾ ਨਿਰਮਾਣ ਕਰਕੇ ਉਹਨਾਂ ਦੇ ਰਾਹੀਂ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਕੀਤੀ ਜਾਵੇਗੀ।ਟ੍ਰੀਟਮੈਂਟ ਪਲਾਂਟ ਤੋਂ ਸ਼ਹਿਰ ਦੀਆਂ ਪ੍ਰਮੁੱਖ ਸੜ੍ਹਕਾਂ ਤੇ ਐਲ.ਐਡ.ਟੀ ਕੰਪਨੀ ਵਲੋਂ ਵੱਡੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ।ਇਹ ਕੰਮ ਜੁਲਾਈ-2024 ਤੱਕ ਮੁਕੰਮਲ ਕਰਨ ਦਾ ਟੀਚਾ ਹੈ।ਉਹਨਾਂ ਦੱਸਿਆ ਕਿ ਪ੍ਰੋਜੈਕਟ ਦੇ ਦੂਜੇ ਪੜਾਅ ਵਿਚ ਤਕਰੀਬਨ 1500 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਵਿਤਰਣ ਲਈ ਢਾਂਚਾ ਤਿਆਰ ਕਰਕੇ ਘਰ-ਘਰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਓਵਰ ਹੈਡ ਸਟੋਰੇਜ਼ ਰੈਜ਼ਰਵਾਇਰਵ ਪਾਣੀ ਦੀਆਂ ਟੈਂਕੀਆਂ ਦੇ ਨਿਰਮਾਣ ਦੌਰਾਨ ਕੁੱਝ ਇਲਾਕਾ ਨਿਵਾਸੀਆਂ ਵਲੋਂ ਉਹਨਾ ਦੀ ਪ੍ਰਾਈਵੇਸੀ ਵਿੱਚ ਦਖ਼ਲਅੰਦਾਜ਼ੀ ਦਾ ਜਵਾਬ ਦਿੰਦਿਆਂ ਕਮਿਸ਼ਨਰ ਰਿਸ਼ੀ ਨੇ ਕਿਹਾ ਕਿ ਸ਼ਹਿਰ ਵਿਚ ਪੁਰਾਣੀਆਂ ਅਤੇ ਨਵੀਆਂ 70 ਟੈਂਕੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਾਸਤੇ ਜਿਆਦਾਤਰ ਸਰਕਾਰੀ ਥਾਵਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਰਾਹੀ ਈ-ਆਟੋ ਪ੍ਰੋਜੈਕਟ ਦੇ ਸੰਬਧ ਵਿਚ ਕਮਿਸ਼ਨਰ ਰਿਸ਼ੀ ਨੇ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਰਜਿਸਟਰਡ ਪੁਰਾਣੇ ਡੀਜਲ ਆਟੋ ਨੂੰ ਬਦਲਣ ਲਈ ਸਰਕਾਰ ਵਲੋਂ ਈ-ਆਟੋ ਚਲਾਉਣ ਦਾ ਪ੍ਰੋਗਰਾਮ ਹੈ।ਜਿਸ ਅਧੀਨ ਇਸ ਸਕੀਮ ਦਾ ਫਾਇਦਾ ਲੈਣ ਵਾਲੇ ਵਿਅਕਤੀ ਨੂੰ ਵਾਜਿਬ ਰੇਟਾਂ ‘ਤੇ ਈ-ਆਟੋ ਦੇ ਨਾਲ 1.25 ਲੱਖ ਸਬਸਿਡੀ ਤੋ ਇਲਾਵਾ ਪੁਰਾਣੇ ਆਟੋ ਦੇ ਸਕਰੇਪ ਤੇ 15 ਹਜ਼ਾਰ ਕੁੱਲ 1.40 ਲੱਖ ਦੇ ਫਾਇਦੇ ਦਿੱਤੇ ਜਾਣੇ ਹਨ।ਇਸ ਸਕੀਮ ਅਧੀਨ ਲਾਭ ਲੇਣ ਵਾਲੇ ਵਿਅਕਤੀ ਦੇ ਪਰਿਵਾਰ ਦੀ ਇਕ ਔਰਤ ਨੂੰ ਸਕਿਲ ਡਿਵੈਲਪਮੈਂਟ ਸਕੀਮ ਅਧੀਨ ਵੱਖ ਵੱਖ ਕੋਰਸਾਂ ਦੀ ਟ੍ਰੇਨਿੰਗ ਬਿਲਕੁੱਲ ਮੁਫਤ ਮੁਹੱਈਆ ਕਰਵਾਈ ਜਾਵੇਗੀ।ਸਕੀਮ ਦਾ ਫਾਇਦਾ ਸਬਸਿਡੀ ਦੇ ਨਾਲ ਕੇਸ਼ ਪੈਮੰਟ ਕਰਕੇ ਜਾ ਬੈਂਕ ਕਰਜ਼ੇ ਦੀਆਂ ਅਸਾਨ ਕਿਸ਼ਤਾਂ ਨਾਲ ਵੀ ਲਿਆ ਜਾ ਸਕਦਾ ਹੈ।
ਕਮਿਸ਼ਨਰ ਰਿਸ਼ੀ ਨੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੁਆਰਾ ਚਲਾਏ ਜਾ ਰਹੇ ਪ੍ਰੋਜੈਕਟਾਂ ਨੂੰ ਕਾਮਯਾਬ ਕਰਨ ਵਿਚ ਨਗਰ ਨਿਗਮ ਅੰਮ੍ਰਿਤਸਰ ਦਾ ਸਹਿਯੋਗ ਕਰਨ।
Check Also
ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ …