Friday, April 17, 2026

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕੜਾਕੇ ਦੀ ਠੰਢ ਵਿਚ ਲੋੜਵੰਦਾਂ ਨੂੰ ਵੰਡੇ ਕੰਬਲ

ਲੋੜਵੰਦ ਮਾਨਵਤਾ ਦੀ ਸੇਵਾ ਹੀ ਉੱਤਮ ਸੇਵਾ-ਰਵੀ ਭਗਤ

PPN2012201408

ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ) – ਲੋੜਵੰਦ ਮਾਨਵਤਾ ਦੀ ਸੇਵਾ ਹੀ ਸਮਾਜ ਦੀ ਸਭ ਤੋਂ ਉੱਤਮ ਸੇਵਾ ਹੈ। ਇਹ ਪ੍ਰਗਟਾਵਾ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਬੀਤੀ ਰਾਤ ਕਰੀਬ 11 ਵਜੇ ਕੜਾਕੇ ਦੀ ਠੰਢ ਵਿਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਰਹਿੰਦੇ ਲਗਭਗ 200 ਜਰੂਰਤਮੰਦ ਲੋਕਾਂ ਨੂੰ ਕੰਬਲ ਵੰਡਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਡਾ. ਤਰਨਦੀਪ ਕੌਰ ਆਈ .ਆਰ.ਐਸ, ਸ੍ਰੀਮਤੀ ਵਿਨੈ ਸ਼ਰਮਾ ਸੈਕਟਰੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਰੈਡ ਕਰਾਸ ਸੁਸਾਇਟੀ ਦੇ ਮੈਬਰ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਰਵੀ ਭਗਤ ਨੇ ਦੱਸਿਆ ਕੜਕੇ ਦੀ ਠੰਢ ਨੂੰ ਮੁੱਖ ਰੱਖਦਿਆਂ ਹੋਇਆਂ ਅੱਜ ਰੇਲਵੇ ਸਟੇਸ਼ਨ, ਰੀਗੋ ਬ੍ਰਿਜ, ਗੋਬਿੰਦਗੜ੍ਹ ਕਿਲ੍ਹਾ, ਦੁਰਗਿਆਣਾ ਮੰਦਿਰ ਰੋਡ, ਲੋਹਗੜ੍ਹ ਗੇਟ, ਹਾਥੀ ਗੇਟ, ਹਾਲ ਗੇਟ, ਕੌਰੋਂ ਮਾਰਕਿਟ, ਘੀ ਮੰਡੀ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਰੋਡ ‘ਤੇ ਲਗਭਗ 200 ਜਰੂਰਤਮੰਦ ਲੋਕਾਂ ਨੂੰ ਕੰਬਲ ਅਤੇ ਬੱਚਿਆਂ ਲਈ ਟੋਪੀਆਂ ਆਦਿ ਵੰਡੀਆਂ ਗਈਆਂ।

ਸ੍ਰੀ ਰਵੀ ਭਗਤ ਨੇ ਲੋੜਵੰਦ ਵਿਅਕਤੀਆਂ ਨੂੰ ਕੰਬਲ ਵੰਡਦੇ ਸਮੇਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਵੱਲ ਉਤਸ਼ਾਹਿਤ ਕਰਨ ਅਤੇ ਛੋਟੇ ਬੱਚਿਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤਹਿਤ ਉਨ੍ਹਾਂ ਦਾ ਸਰਕਾਰੀ ਹਸਪਤਾਲਾਂ ਤੋਂ ਸਮੇਂ ਸਿਰ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਆਪਣੇ ਬੱਚਿਆਂ ਨੂੰ ਚੰਗੀ ਵਿੱਦਿਆ ਦੇ ਕੇ ਹੀ ਗਰੀਬੀ ਦੇ ਜੀਵਨ ਤੋਂ ਛੁੱਟਕਾਰਾ ਪਾ ਸਕਦੇ ਹਨ। ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਵਿੱਦਿਆ ਅਤੇ ਸਿਹਤ ਸਹੂਲਤਾ ਮੁਹੱਈਆ ਕਰਵਾਉਣ ਲਈ ਹਰ ਪ੍ਰਕਾਰ ਦੀ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜ ਦੇ ਸਮਰੱਥ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਲੋੜਵੰਦ ਮਾਨਵਤਾ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਦਿਲ ਖੋਲ੍ਹ ਕੇ ਆਪਣੀ ਸਮਰੱਥਾ ਅਨੁਸਾਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਲੋਕ ਭਲਾਈ ਦੇ ਪ੍ਰੋਗਰਾਮਾ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply