Monday, September 14, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ 12ਵੀਂ ‘ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ‘ਚ ਸ਼ਾਨਦਾਰ ਉਪਲਬੱਧੀ ਹਾਸਲ ਕੀਤੀ ਹੈ।ਕਾਲਜ ਦੀ ਵਿਦਿਆਰਥਣ ਨਵਜੀਤ ਕੌਰ ਨੇ 92.8 ਪ੍ਰਤੀਸ਼ਤ ਅੰਕ, ਨਵਨੂਰ ਕੌਰ ਨੇ 91.8 ਅਤੇ ਦੀਵਾਂਸ਼ੀ ਨੇ 91.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਪ੍ਰਿਸੀਪਲ ਨਾਨਕ ਸਿੰਘ ਅਤੇ ਉਨਾਂ ਦੇ ਸਟਾਫ਼ ਨੂੰ ਉਕਤ ਸ਼ਾਨਦਾਰ ਨਤੀਜੇ ‘ਤੇ ਵਧਾਈ ਦਿੰਦਿਆਂ ਕਿਹਾ ਕਿ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਕਾਲਜ ਸਿਖ਼ਰਾਂ ਨੂੰ ਛੂਹ ਰਿਹਾ ਹੈ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …