Tuesday, March 24, 2026

ਡਿਪਟੀ ਡਾਇਰੈਕਟਰ ਵਲੋਂ ਡਾ. ਵਿਜੈ ਬੈਂਸ ਵਲੋਂ ਪਲਸ ਪੋਲੀਓ ਮੁਹਿੰਮ ਦੀ ਚੈਕਿੰਗ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਜਿਲਾ੍ਹ ਅੰਮ੍ਰਿਤਸਰ ਵਿਖੇ ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਸਿਹਤ ਵਿਭਾਗ ਦੀ ਕਾਰਗੁਜ਼ਾਰੀ ਦੀ ਜਾਂਚ ਕਰਨ ਲਈ ਸਟੇਟ ਪੱਧਰ ਤੋਂ ਆਏ ਡਿਪਟੀ ਡਾਇਰੈਕਟਰ ਵਲੋਂ ਡਾ. ਵਿਜੈ ਬੈਂਸ ਵਲੋਂ ਪਲਸ ਪੋਲੀਓ ਟੀਮਾਂ ਵਲੋਂ ਜਿਲੇ੍ਹ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਚੈਕਿੰਗ ਕੀਤੀ।ਉਨਾਂ ਵੇਰਕਾ, ਵੱਲਾ, ਦਾਣਾਂ ਮੰਡੀ, ਭਗਤਾਂਵਾਲਾ, ਬੰਗਲਾ ਬਸਤੀ ਅਤੇ ਸਕੱਤਰੀ ਬਾਗ ਦੇ ਇਲਾਕਿਆਂ ਵਿੱਚ ਜਾ ਕੇ ਜਾਂਚ ਕੀਤੀ ਅਤੇ ਸਿਹਤ ਵਿਭਾਗ ਅੰਮ੍ਰਿਤਸਰ ਦੀ ਕਾਰਗੁਜ਼ਾਰੀ ਤੇ ਤਸੱਲੀ ਪ੍ਰਗਟ ਕੀਤੀ।ਉਹਨਾਂ ਵਲੋਂ ਦਫਤਰ ਸਿਵਲ ਸਰਜਨ ਵਿਖੇ ਸਮੂਹ ਪ੍ਰੋਗਰਾਮ ਅਧਿਕਾਰੀਆਂ, ਨੋਡਲ ਅਫਸਰਾਂ ਅਤੇ ਸੁਪਰਵਾਈਜਰਾਂ ਨਾਲ ਮੀਟਿੰਗ ਵੀ ਕੀਤੀ।ਇਸ ਮੌਕੇ ਜਿਲ੍ਹਾ ਟੀਕਾਕਰਨ ਅਫਸਰ ਡਾ. ਕੰਵਲਜੀਤ ਸਿੰਘ, ਜਿਲ੍ਹਾ ਬੀ.ਸੀ.ਜੀ ਅਫਸਰ ਡਾ. ਰਾਘਵ ਗੁਪਤਾ ਅਤੇ ਜਿਲ੍ਹਾ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ ਹਾਜ਼ਰ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …