Tuesday, September 15, 2026

ਕੈਬਨਿਟ ਮੰਤਰੀ ਨਿੱਝਰ ਵਲੋਂ ਭਗਤਾਂਵਾਲਾ ਤੋਂ ਮੂਲੇਚੱਕ ਬਣਨ ਵਾਲੀ ਸੜਕ ਦਾ ਉਦਘਾਟਨ

ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਪੰਜਾਬ ਡਾ: ਇੰਦਰਬੀਰ ਸਿੰਘ ਨਿੱਝਰ ਨੇ ਭਗਤਾਂਵਾਲਾ ਤੋਂ ਪਿੰਡ ਮੂਲੇਚੱਕ ਤੱਕ 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਉਦਘਾਟਨ ਕੀਤਾ ਹੈ।ਡਾ: ਨਿੱਝਰ ਨੇ ਦੱਸਿਆ ਕਿ ਇਹ ਸੜਕ ਪਿਛਲੇ ਕਾਫੀ ਸਮੇਂ ਤੋਂ ਖਰਾਬ ਸੀ ਅਤੇ ਇਲਾਵਾ ਵਾਸੀਆਂ ਨੂੰ ਖਾਸ ਕਰਕੇ ਬਾਰਸ਼ ਦਿਨਾਂ ਦੌਰਾਨ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ।ਇਸ ਸੜਕ ਦੇ ਬਣ ਜਾਣ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।ਇਲਾਕਾ ਵਾਸੀਆਂ ਵੱਲੋਂ ਮੰਤਰੀ ਦਾ ਧੰਨਵਾਦ ਕੀਤਾ ਗਿਆ।
ਇਸ ਉਪਰੰਤ ਡਾ: ਨਿੱਝਰ ਨੇ ਸਕੱਤਰੀ ਬਾਗ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਗਿਆ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਿਥੇ ਸਮੇਂ ਅੰਦਰ ਵਿਕਾਸ ਕਾਰਜ ਮੁਕੰਮਲ ਕੀਤੇ ਜਾਣ ਅਤੇ ਵਿਕਾਸ ਕਾਰਜਾਂ ਦੌਰਾਨ ਸੜਕਾਂ ਦੇ ਆਲੇ ਦੁਆਲੇ ਕੋਈ ਮਲਬਾ ਜਾਂ ਮਿੱਟੀ ਨਾ ਰੱਖੀ ਜਾਵੇ।
ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਡਾ: ਅਜੈ ਗੁਪਤਾ, ਓ.ਐਸ.ਡੀ ਮਨਪ੍ਰੀਤ ਸਿੰਘ, ਐਸ.ਡੀ.ਓ ਸੰਦੀਪ ਸਿੰਘ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਵੀ ਮੌਜ਼ੂਦ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …