Wednesday, October 14, 2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੋਹਾਖੇੜਾ ਵਿਖੇ 78 ਲੱਖ ਵਿਕਾਸ ਕਾਰਜ਼ਾਂ ਦੇ ਰੱਖੇ ਨੀਂਹ ਪੱਥਰ

ਸੰਗਰੂਰ, 29 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸ਼ਕੀ ਸੁਧਾਰ, ਸ਼ਿਕਾਇਤ ਨਿਵਾਰਨ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਵਲੋਂ ਅੱਜ ਲੌਂਗੋਵਾਲ ਨੇੜਲੇ ਪਿੰਡ ਲੋਹਾਖੇੜਾ ਵਿਖੇ ਕਰੀਬ 78 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜ਼ਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ।ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਕੜੀ ਤਹਿਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਪੜਾਅਵਾਰ ਤਰੀਕੇ ਨਾਲ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਪਿੰਡ ਲੋਹਾਖੇੜਾ ਵਿਖੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਅਤੇ ਪੁਨਰ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਦਿਆਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਿੱਚ ਹੋਣ ਵਾਲੇ ਵਿਕਾਸ ਕਾਰਜ਼ਾਂ ਦੀ ਨਿਗਰਾਨੀ ਰੱਖਣ। ਅਮਨ ਅਰੋੜਾ ਵੱਲੋਂ ਪਿੰਡ ਲੋਹਾਖੇੜਾ ਵਿਖੇ ਹੀ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੰਚਾਇਤ ਘਰ ਦਾ ਨੀਂਹ ਪੱਥਰ ਵੀ ਰੱਖਿਆ।ਇਸ ਮੌਕੇ ਐਸ.ਡੀ.ਓ ਪੰਚਾਇਤੀ ਰਾਜ ਪ੍ਰਭਜੋਤ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਰਸ਼ਨ ਸਿੰਘ, ਓ.ਐਸ.ਡੀ ਅੰਮ੍ਰਿਤ ਸਿੱਧੂ, ਅਵਤਾਰ ਸਿੰਘ, ਜਗਸੀਰ ਸਿੰਘ ਜੱਗੀ, ਸੁੱਖ ਸਾਹੋਕੇ, ਬਲਜਿੰਦਰ ਸਿੰਘ, ਸੁਖਪਾਲ ਸਿੰਘ ਸਮਰਾ, ਸੰਦੀਪ ਜ਼ਿੰਦਲ, ਸੌਦਾਗਰ ਸਿੰਘ, ਚਮਕੌਰ ਸਿੰਘ, ਕੇਸਰ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …