ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਜਿਸ ਵਿੱਚ ਸਰਕਾਰੀ
ਹਾਈ ਸਕੂਲ ਘੁਲਾਲ ਦਾ ਨਤੀਜਾ 100% ਰਿਹਾ। ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਪਹਿਲੇ ਦਰਜ਼ੇ ਵਿੱਚ ਪਾਸ ਕੀਤੀ।ਸਕੂਲ ਦੀ ਵਿਦਿਆਰਥਣ ਪ੍ਰੀਤੀ ਨੇ 614 / 650 (94.46%) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਪ੍ਰੀਤ ਕੌਰ ਨੇ 613/650 (94.30%) ਅੰਕਾਂ ਨਾਲ ਦੂਜਾ ਸਥਾਨ ਅਤੇ ਗੁਰਸੇਵਕ ਸਿੰਘ 565/650 (87.20%) ਅੰਕ ਪ੍ਰਾਪਤ ਕਰਕੇ ਤੀਜ਼ੇ ਸਥਾਨ ‘ਤੇ ਰਿਹਾ।ਇਨ੍ਹਾਂ ਵਿਦਿਆਰਥੀਆਂ ਨੂੰ ਮਾਪਿਆਂ ਨਾਲ ਸਕੂਲ ਬੁਲਾ ਕੇ ਵਿਸ਼ੇਸ਼ ਤੌਰ ਸਨਮਾਨ ਕੀਤਾ ਗਿਆ।ਸਕੂਲ ਦੇ ਇੰਚਾਰਜ ਪਰਮਜੀਤ ਕੌਰ ਨੇ ਸਮੂਹ ਸਟਾਫ਼ ਨਾਲ ਮਿਲ ਕੇ ਇਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਥੇ ਹੋਰਨਾਂ ਨੂੰ ਸਖਤ ਮਿਹਨਤ ਕਰਕੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਨ ਲਈ ਕਿਹਾ।
ਇਸ ਮੌਕੇ ਪਿੰਡ ਦੇ ਪਤਵੰਤੇ ਕੁਲਜਿੰਦਰ ਸਿੰਘ (ਪੰਚ), ਹਰਜਿੰਦਰ ਸਿੰਘ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਰਹੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media