Sunday, October 18, 2026

ਬੀ.ਕੇ.ਯੂ (ਲੱਖੋਵਾਲ) ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਖਿਲਾਫ਼ ਵਿਜੀਲੈਂਸ ਕਾਰਵਾਈ ਦੀ ਨਿੰਦਾ

ਸਮਰਾਲਾ, 29 ਮਈ (ਇੰਦਰਜੀਤ ਸਿੰਘ ਕੰਗ) – ਪੰਜਾਬੀ ਦੇ ਨਾਮਵਰ ਅਖ਼ਬਾਰ ਅਜੀਤ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਸੰਮਨ ਜਾਰੀ ਕਾਰਵਾਈ ਸ਼ੁਰੂ ਕਰਨਾ ਬੇਹੱਦ ਹੀ ਮੰਦਭਾਗਾ ਹੈ।ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਨੇ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਪੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ।ਪੰਜਾਬ ਸਰਕਾਰ ਨੇ ਪ੍ਰੈਸ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਕੀਤਾ ਹੈ।ਬੀ.ਕੇ.ਯੂ (ਲੱਖੋਵਾਲ) ਦੇ ਬਲਾਕ ਸਮਰਾਲਾ ਪ੍ਰਧਾਨ ਗਰਸੇਵਕ ਸਿੰਘ ਮੰਜ਼ਾਲੀਆਂ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾ ਰਹੀ ਹੈ।ਉਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਡਾ. ਬਰਜਿੰਦਰ ਸਿੰਘ ਹਮਦਰਦ ਵਿਰੁੱਧ ਇਸ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।